7.6 C
Toronto
Friday, May 8, 2026
spot_img
Homeਪੰਜਾਬਕੈਪਟਨ ਅਮਰਿੰਦਰ ਨਿਕੰਮਾ ਆਦਮੀ : ਸਿੱਧੂ

ਕੈਪਟਨ ਅਮਰਿੰਦਰ ਨਿਕੰਮਾ ਆਦਮੀ : ਸਿੱਧੂ

ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਸਿਆਸੀ ਹਮਲਾ ਕੀਤਾ। ਸਿੱਧੂ ਕੈਪਟਨ ਅਮਰਿੰਦਰ ਸਿੰਘ ਬਾਰੇ ਬੋਲਦਿਆਂ ਆਪਣੀ ਮਰਿਆਦਾ ਨੂੰ ਵੀ ਭੁੱਲ ਗਏ ਅਤੇ ਉਨ੍ਹਾਂ ਨੇ ਕੈਪਟਨ ਨੂੰ ਕਾਇਰ ਅਤੇ ਨਿਕੰਮਾ ਆਦਮੀ ਦੱਸਿਆ। ਸਿੱਧੂ ਨੇ ਕੈਪਟਨ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਜਦੋਂ ਆਦਮੀ ਦੀ ਉਮਰ ਵਧ ਜਾਂਦੀ ਹੈ ਤਾਂ ਉਹ ਰੋਂਦੂ ਹੋ ਜਾਂਦਾ ਹੈ ਅਤੇ ਉਨ੍ਹਾਂ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਫਰਾਡ ਆਦਮੀ ਅਤੇ ਚੱਲਿਆ ਹੋਇਆ ਕਾਰਤੂਸ ਵੀ ਦੱਸਿਆ। ਉਨ੍ਹਾਂ ਕਿਹਾ ਕਿ ਕੈਪਟਨ ਦੀ ਪਤਨੀ ਮਹਾਰਾਣੀ ਪ੍ਰਨੀਤ ਕੌਰ ਵੀ ਉਨ੍ਹਾਂ ਦੇ ਨਾਲ ਨਹੀਂ ਹੈ। ਸਿੱਧੂ ਨੇ ਕੈਪਟਨ ਨੂੰ ਆੜੇ ਹੱਥੀਂ ਲੈਂਦਿਆਂ ਅੱਗੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਨੂੰ ਕੈਪਟਨ ਦਾ ਪਿਓ ਜਿਤਾਏਗਾ। ਇਥੇ ਦੱਸਣਾ ਬਣਦਾ ਹੈ ਕਿ ਲੰਘੇ ਕੱਲ੍ਹ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਨਵੀਂ ਪਾਰਟੀ ਦਾ ਐਲਾਨ ਕੀਤਾ ਸੀ ਤਾਂ ਉਸ ਮੌਕੇ ਉਨ੍ਹਾਂ ਨੇ ਸਿੱਧੂ ’ਤੇ ਹਮਲਾ ਕਰਦਿਆਂ ਕਿਹਾ ਸੀ ਕਿ ਕਾਂਗਰਸ ਪਾਰਟੀ ਨੇ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾ ਕੇ ਬਹੁਤ ਵੱਡੀ ਗਲਤੀ ਕੀਤੀ ਹੈ ਅਤੇ ਉਸ ਦੇ ਲਈ ਕਾਂਗਰਸ ਨੂੰ ਇਕ ਦਿਨ ਪਛਤਾਉਣਾ ਪਵੇਗਾ।

RELATED ARTICLES
POPULAR POSTS