ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਪਰਲ ਗਰੁੱਪ ਦੀਆਂ 10 ਜਾਇਦਾਦਾਂ ਦੀ ਨਿਲਾਮੀ ਦੇ ਹੁਕਮ ਦੇ ਦਿੱਤੇ ਹਨ। ਇਨ੍ਹਾਂ ਜਾਇਦਾਦਾਂ ਦੀ ਕੀਮਤ 500 ਕਰੋੜ ਦੇ ਕਰੀਬ ਹੈ। ਕੇਸ ਦੀ ਸੁਣਵਾਈ ਦੌਰਾਨ ਅੱਜ ਸੇਬੀ ਨੇ ਪਰਲ ਉੱਤੇ ਜਾਇਦਾਦਾਂ ਦੀ ਨਿਲਾਮੀ ਕਰਨ ਵਿੱਚ ਸਹਿਯੋਗ ਨਾ ਦੇਣ ਦਾ ਦੋਸ਼ ਵੀ ਲਾਇਆ। ਪਰਲ ਗਰੁੱਪ ਨਿਵੇਸ਼ਕਾਂ ਦੇ 49 ਹਜ਼ਾਰ ਕਰੋੜ ਰੁਪਏ ਦਾ ਦੇਣਦਾਰ ਹੈ। ਸੁਪਰੀਮ ਕੋਰਟ ਨੇ ਪਰਲ ਗਰੁੱਪ ਦੀਆਂ ਸੰਮਤੀਆਂ ਵੇਚ ਕੇ ਨਿਵੇਸ਼ਕਾਂ ਨੂੰ ਪੈਸਾ ਦੇਣ ਦਾ ਹੁਕਮ ਦਿੱਤਾ ਹੋਇਆ ਹੈ। ਜ਼ਿਕਰਯੋਗ ਹੈ ਕਿ ਕੰਪਨੀ ਦੇ ਮਾਲਕ ਨਿਰਮਲ ਸਿੰਘ ਭੰਗੂ ਤੇ ਹੋਰ ਡਾਇਰੈਕਟਰ ਇਸ ਸਮੇਂ ਪੁਲਿਸ ਦੀ ਗ੍ਰਿਫ਼ਤ ਵਿੱਚ ਹਨ। ਇਸ ਕੇਸ ਉਤੇ ਸੁਣਵਾਈ 21 ਸਤੰਬਰ ਨੂੰ ਫਿਰ ਹੋਵੇਗੀ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …