ਪੰਜਾਬ ਮਹਿਲਾ ਕਮਿਸ਼ਨ ਨੇ ਪੁਲਿਸ ਮੁਖੀ ਨੂੰ ਕੀਤੀ ਸ਼ਿਕਾਇਤ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਖਿਲਾਫ ਪੰਜਾਬ ਵਿੱਚ ਵੀ ਸ਼ਿਕੰਜ਼ਾ ਕੱਸਿਆ ਜਾ ਰਿਹਾ ਹੈ। ਪੰਜਾਬ ਮਹਿਲਾ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਮੁਖੀ ਨੂੰ ਸਰੀਰਕ ਸ਼ੋਸ਼ਣ ਦੇ ਕੇਸ ਦੀ ਜਾਂਚ ਕਰਨ ਲਈ ਕਿਹਾ ਹੈ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਵਿਰੇਂਦਰ ਸਹਿਰਾਵਤ ਵੱਲੋਂ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਤੇ ਦੁਰਗੇਸ਼ ਪਾਠਕ ‘ਤੇ ਟਿਕਟਾਂ ਦੇ ਨਾਂ ‘ਤੇ ਸਰੀਰਕ ਸ਼ੋਸ਼ਣ ਕਰਨ ਦੇ ਇਲਜ਼ਾਮ ਲਾਏ ਹਨ। ਪੰਜਾਬ ਮਹਿਲਾ ਕਮਿਸ਼ਨ ਨੇ ਡੀਜੀਪੀ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਇਸ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਸੌਂਪੀ ਜਾਵੇ। ਦੂਜੇ ਪਾਸੇ ‘ਆਪ’ ਦੇ ਪੰਜਾਬ ਮਹਿਲਾ ਵਿੰਗ ਨੇ ਸਹਿਰਾਵਤ ਖਿਲਾਫ ਸੂਬੇ ਦੀਆਂ ਔਰਤਾਂ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਦੀ ਸ਼ਿਕਾਇਤ ਵੀ ਕੀਤੀ ਹੈ।
Check Also
ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਸੁਣਾਏ ਫੈਸਲੇ ਮਗਰੋਂ ਮੁੱਖ ਮੰਤਰੀ ਮਾਨ ਨੇ ਦਿੱਤਾ ਵੱਡਾ ਬਿਆਨ
ਕਿਹਾ : ਪੰਜਾਬ ਦੇ ਲੋਕ ਪਿੰਡਾਂ ਦੇ ਵਿਕਾਸ ਲਈ ਚੰਗੇ ਨੁਮਾਇੰਦਿਆਂ ਦੀ ਕਰਨ ਚੋਣ ਚੰਡੀਗੜ੍ਹ/ਬਿਊਰੋ …