ਲਖੀਮਪੁਰ ਖੀਰੀ ਹਿੰਸਾ ਮਾਮਲੇ ਨੂੰ ਸੁਲਝਾਉਣ ਲਈ ਭੇਜਿਆ ਸੀ ਸੱਦਾ
ਲਖੀਮਪੁਰ : ਲਖੀਮਪੁਰ ਖੀਰੀ ਦੇ ਕਿਸਾਨਾਂ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਵੱਲੋਂ ਆਪਣੀ ਰਿਹਾਇਸ਼ ‘ਤੇ ਗੱਲਬਾਤ ਕਰਨ ਲਈ ਸੱਦਾ ਭੇਜਿਆ ਸੀ, ਜਿਸ ਨੂੰ ਕਿਸਾਨਾਂ ਨੇ ਠੁਕਰਾ ਦਿੱਤਾ। ਮਿਸ਼ਰਾ ਨੇ ਝੋਨੇ ਦੀ ਖਰੀਦ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਅਤੇ 3 ਅਕਤੂਬਰ ਨੂੰ ਹੋਈ ਹਿੰਸ ਦੇ ਮਾਮਲੇ ਨੂੰ ਸੁਲਝਾਉਣ ਲਈ ਕਿਸਾਨਾਂ ਨੂੰ ਆਪਣੀ ਰਿਹਾਇਸ਼ ‘ਤੇ ਸੱਦਿਆ ਸੀ। ਲਖੀਮਪੁਰ ਖੀਰੀ ਵਿਚ ਹੋਈ ਹਿੰਸਾ ਵਿਚ ਅਜੇ ਮਿਸ਼ਰਾ ਦਾ ਪੁੱਤਰ ਅਸ਼ੀਸ਼ ਮਿਸ਼ਰਾ ਮੁੱਖ ਮੁਲਜ਼ਮ ਹੈ ਅਤੇ ਉਹ ਇਸ ਸਮੇਂ ਜੇਲ੍ਹ ਵਿਚ ਬੰਦ ਹੈ। ਕਿਸਾਨ ਆਗੂਆਂ ਨੇ ਇਕ ਮੀਟਿੰਗ ਕੀਤੀ ਅਤੇ ਫੈਸਲਾ ਕੀਤਾ ਕਿ ਇਲਾਕੇ ਦਾ ਕੋਈ ਵੀ ਕਿਸਾਨ ਗ੍ਰਹਿ ਮੰਤਰੀ ਵੱਲੋਂ ਆਪਣੇ ਗ੍ਰਹਿ ‘ਤੇ ਸੱਦੀ ਗਈ ਮੀਟਿੰਗ ਵਿਚ ਹਿੱਸਾ ਨਾ ਲਵੇ ਕਿਉਂਕਿ ਉਸ ਨਾਲ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਅਜੇ ਮਿਸ਼ਰਾ ਝੋਨੇ ਦਾ ਵੱਧ ਮੁੱਲ ਦਿਵਾ ਕੇ ਕਿਸਾਨਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕਰਨਾ ਚਾਹੁੰਦਾ ਹੈ ਜਿਸ ਨੂੰ ਅਸੀਂ ਸਫ਼ਲ ਨਹੀਂ ਹੋਣ ਦਿਆਂਗੇ। ਉਨ੍ਹਾਂ ਕਿਹਾ ਕਿ 3 ਅਕਤੂਬਰ ਨੂੰ ਵਾਪਰੀ ਘਟਨਾ ‘ਚ ਗਈਆਂ 4 ਜਾਨਾਂ ਦੀ ਭਰਪਾਈ ਝੋਨੇ ਦਾ ਵਾਧੂ ਮੁੱਲ ਲੈ ਕੇ ਨਹੀਂ ਕੀਤੀ ਜਾ ਸਕਦੀ। ਉਧਰ ਦੂਜੇ ਪਾਸੇ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਮੁੱਖ ਮੁਲਜ਼ਮ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ‘ਤੇ ਸੁਣਵਾਈ ਨੂੰ ਕੋਰਟ ਨਹੀ 15 ਨਵੰਬਰ ਤੱਕ ਟਾਲ ਦਿੱਤਾ ਹੈ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …