ਕਿਹਾ, ਯੂਪੀ ‘ਚ ਛੋਟੀਆਂ ਪਾਰਟੀਆਂ ਨਾਲ ਗਠਜੋੜ ਕਰੇਗੀ ਸਮਾਜਵਾਦੀ ਪਾਰਟੀ
ਲਖਨਊ : ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਯੂਪੀ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਕਿਹਾ ਕਿ ਉਹ ਅਗਾਮੀ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ। ਆਜਮਗੜ੍ਹ ਤੋਂ ਸੰਸਦ ਮੈਂਬਰ ਅਖਿਲੇਸ਼ ਯਾਦਵ ਨੇ ਕਿਹਾ ਕਿ ਸਮਾਜਵਾਦੀ ਪਾਰਟੀ ਯੂਪੀ ਵਿਚ ਛੋਟੀਆਂ ਸਿਆਸੀ ਪਾਰਟੀਆਂ ਨਾਲ ਚੋਣ ਗਠਜੋੜ ਕਰੇਗੀ। ਉਨ੍ਹਾਂ ਕਿਹਾ ਕਿ ਸਪਾ ਅਤੇ ਰਾਸ਼ਟਰੀ ਲੋਕ ਦਲ ਦਰਮਿਆਨ ਗੱਠਜੋੜ ਹੋ ਗਿਆ ਹੈ। ਅਖਿਲੇਸ਼ ਨੇ ਕਿਹਾ ਕਿ ਉਨ੍ਹਾਂ ਦੇ ਚਾਚਾ ਸ਼ਿਵਪਾਲ ਸਿੰਘ ਯਾਦਵ ਨੂੰ ਸਪਾ ਵੱਲੋਂ ਪੂਰਾ ਸਨਮਾਨ ਦਿੱਤਾ ਜਾਵੇਗਾ। ਸ਼ਿਵਪਾਲ ਨੇ ਸਪਾ ਤੋਂ ਵੱਖ ਹੋ ਕੇ ਪ੍ਰਗਤੀਸ਼ੀਲ ਸਮਾਜਵਾਦੀ ਪਾਰਟੀ ਲੋਹੀਆ (ਪੀਐੱਸਪੀਐੱਲ) ਬਣਾ ਲਈ ਸੀ। ਯਾਦਵ ਨੇ ਕਿਹਾ ਕਿ ਉਸ ਦੇ ਵਿਧਾਨ ਸਭਾ ਚੋਣਾਂ ਲੜਨ ਸਬੰਧੀ ਆਖ਼ਰੀ ਫ਼ੈਸਲਾ ਪਾਰਟੀ ਲਵੇਗੀ। ਇਸ ਤੋਂ ਪਹਿਲਾਂ ਹਰਦੋਈ ਵਿਚ ਇਕ ਰੈਲੀ ਦੌਰਾਨ ਅਖਿਲੇਸ਼ ਨੇ ਕਿਹਾ ਕਿ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਇਕੋ ਕੰਮ ‘ਤੇ ਹੀ ਲੱਗੇ ਹੋਏ ਹਨ ਕਿ ਪਹਿਲਾਂ ਸਮਾਜਵਾਦੀ ਪਾਰਟੀ ਦੇ ਕੰਮਾਂ ਦੇ ਨਾਮ ਬਦਲੇ ਜਾਣ। ਉਧਰ ਦੂਜੇ ਪਾਸੇ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਮਹਿਲਾਵਾਂ ਲਈ ਚੋਣ ਮੈਨੀਫੈਸਟੋ ਜਾਰੀ ਕੀਤਾ ਹੈ, ਜਿਸ ਵਿਚ ਉਨ੍ਹਾਂ ਮਹਿਲਾਵਾਂ ਲਈ ਮੁਫਤ ਬੱਸ ਸਫਰ ਦੀ ਸਹੂਲਤ ਅਤੇ ਨੌਕਰੀਆਂ ਵਿਚ ਮਹਿਲਾਵਾਂ ਦੀ 40 ਫੀਸਦੀ ਹਿੱਸੇਦਾਰੀ ਦਾ ਵਾਅਦਾ ਕੀਤਾ ਹੈ।
ਇਸ ਤੋਂ ਪਹਿਲਾਂ ਪ੍ਰਿਅੰਕਾ ਨੇ ਵਿਦਿਆਰਥਣਾਂ ਨੂੰ ਸਮਾਰਟ ਫੋਨ ਅਤੇ ਸਕੂਟੀ ਦੇਣ ਦਾ ਵੀ ਵਾਅਦਾ ਕੀਤਾ ਸੀ ਅਤੇ ਇਸ ਦੇ ਨਾਲ ਹੀ ਬਜ਼ੁਰਗ ਮਹਿਲਾਵਾਂ ਅਤੇ ਵਿਧਵਾਵਾਂ ਨੂੰ ਹਰ ਮਹੀਨੇ ਇਕ ਹਜ਼ਾਰ ਰੁਪਏ ਪੈਨਸ਼ਨ ਦਾ ਐਲਾਨ ਵੀ ਕੀਤਾ ਹੈ।
Check Also
ਹੇਮਕੁੰਟ ਸਾਹਿਬ ਯਾਤਰਾ ਲਈ ਪਹਿਲਾ ਜਥਾ ਗੁਰਦੁਆਰਾ ਸ੍ਰੀ ਗੋਬਿੰਦ ਘਾਟ ਤੋਂ ਹੋਇਆ ਰਵਾਨਾ
ਭਲਕੇ ਐਤਵਾਰ ਨੂੰ ਖੁੱਲ੍ਹਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਚੰਡੀਗੜ੍ਹ/ਬਿਊਰੋ ਨਿਊਜ਼ : ਸਿੱਖ ਸਰਧਾਲੂਆਂ …