ਸਿਰਸਾ : ਖੇਤੀ ਕਾਨੂੰਨ ਰੱਦ ਨਾ ਹੋਣ ਦੇ ਰੋਸ ਵਜੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਅਭੈ ਸਿੰਘ ਚੌਟਾਲਾ ਚੌਥੀ ਵਾਰ ਏਲਨਾਬਾਦ ਹਲਕੇ ਤੋਂ ਵਿਧਾਇਕ ਚੁਣੇ ਗਏ ਹਨ। ਅਭੈ ਚੌਟਾਲਾ ਨੇ ਭਾਜਪਾ-ਜਜਪਾ ਦੇ ਉਮੀਦਵਾਰ ਗੋਬਿੰਦ ਕਾਂਡਾ ਨੂੰ 6739 ਵੋਟਾਂ ਦੇ ਫਰਕ ਨਾਲ ਹਰਾਇਆ ਹੈ। ਉਨ੍ਹਾਂ ਨੂੰ 65992 ਜਦਕਿ ਗੋਬਿੰਦ ਕਾਂਡਾ ਨੂੰ 59253 ਵੋਟਾਂ ਪ੍ਰਾਪਤ ਹੋਈਆਂ ਹਨ। ਕਾਂਗਰਸ ਦੇ ਪਵਨ ਬੈਨੀਵਾਲ ਨੂੰ 20904 ਵੋਟਾਂ ਮਿਲੀਆਂ ਹਨ। ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਏਲਨਾਬਾਦ ਦੀ ਜ਼ਿਮਨੀ ਚੋਣ ਲਈ 30 ਅਕਤੂਬਰ ਨੂੰ ਪਈਆਂ ਵੋਟਾਂ ਦੀ ਗਿਣਤੀ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਵਿੱਚ ਡਾ. ਅੰਬੇਡਕਰ ਲਾਅ ਭਵਨ ਵਿੱਚ ਹੋਈ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …