Breaking News
Home / ਭਾਰਤ / ਸਾਰਕ ਸੰਮੇਲਨ ਵਿਚ ਸ਼ਾਮਲ ਹੋਣ ਲਈ ਮੋਦੀ ਜਾ ਸਕਦੇ ਹਨ ਪਾਕਿਸਤਾਨ

ਸਾਰਕ ਸੰਮੇਲਨ ਵਿਚ ਸ਼ਾਮਲ ਹੋਣ ਲਈ ਮੋਦੀ ਜਾ ਸਕਦੇ ਹਨ ਪਾਕਿਸਤਾਨ

619ਵਾਂ ਸਾਰਕ ਸੰਮੇਲਨ 9 ਤੇ 10 ਨਵੰਬਰ ਨੂੰ ਇਸਲਾਮਾਬਾਦ ‘ਚ ਹੋਵੇਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਕਿਸਤਾਨ ਜਾ ਸਕਦੇ ਹਨ। ਨਵੰਬਰ ਵਿਚ ਪਾਕਿਸਤਾਨ ‘ਚ ਹੋਣ ਵਾਲੇ ਸਾਰਕ ਸੰਮੇਲਨ ਵਿਚ ਮੋਦੀ ਹਿੱਸਾ ਲੈਣਗੇ। ਪਾਕਿਸਤਾਨ ਵਿਚ ਭਾਰਤ ਦੇ ਹਾਈ ਕਮਿਸ਼ਨਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਜ਼ਿਕਰਯੋਗ ਹੈ ਕਿ 19ਵਾਂ ਸਾਰਕ ਸ਼ਿਖਰ ਸੰਮੇਲਨ 9 ਅਤੇ 10 ਨਵੰਬਰ ਨੂੰ ਇਸਲਾਮਾਬਾਦ ‘ਚ ਹੋਵੇਗਾ। ਕਸ਼ਮੀਰ ਮਸਲੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਦੇ ਰਿਸ਼ਤਿਆਂ ਵਿਚ ਕੜਵਾਹਟ ਦਰਮਿਆਨ ਹੀ ਪਾਕਿ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਨਰਿੰਦਰ ਮੋਦੀ ਨੂੰ ਇਸਲਾਮਾਬਾਦ ਵਿਚ ਹੋਣ ਵਾਲੇ ਸਾਰਕ ਸੰਮੇਲਨ ਲਈ ਸੱਦਾ ਦਿੱਤਾ ਸੀ। ਹਾਲਾਂਕਿ ਅਗਸਤ ਮਹੀਨੇ ਵਿਚ ਜਿਸ ਤਰ੍ਹਾਂ ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਇਸਲਾਮਾਬਾਦ ਵਿਚ ਸਾਰਕ ਗ੍ਰਹਿ ਮੰਤਰੀਆਂ ਦੇ ਸੰਮੇਲਨ ਵਿਚ ਵਿਵਹਾਰ ਹੋਇਆ ਸੀ, ਉਹ ਬਹੁਤ ਹੀ ਨਿੰਦਣਯੋਗ ਹੈ। ਉਸ ਦੌਰਾਨ ਵੀ ਦੋਵੇਂ ਦੇਸ਼ਾਂ ਵਿਚ ਕੜਵਾਹਟ ਦੇਖਣ ਨੂੰ ਮਿਲੀ ਸੀ। ਇਸ ਤੋਂ ਬਾਅਦ ਹੋਏ ਵਿੱਤ ਮੰਤਰੀਆਂ ਦੇ ਸਾਰਕ ਸ਼ਿਖਰ ਸੰਮੇਲਨ ਵਿਚ ਵੀ ਅਰੁਣ ਜੇਤਲੀ ਸ਼ਾਮਲ ਨਹੀਂ ਹੋਏ ਸਨ। ਅਜਿਹੇ ਵਿਚ ਮੋਦੀ ਦਾ ਪਾਕਿਸਤਾਨ ਜਾਣਾ ਕਈ ਸਵਾਲ ਖੜ੍ਹੇ ਕਰ ਸਕਦਾ ਹੈ ਅਤੇ ਇਸ ਨੂੰ ਲੈ ਕੇ ਉਹ ਇਕ ਵਾਰ ਫਿਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਸਕਦੇ ਹਨ।

Check Also

ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧੀ

ਸ਼ੂਗਰ ਲੈਵਲ ਵਧਣ ਕਾਰਨ ਜੇਲ੍ਹ ’ਚ ਕੇਜਰੀਵਾਲ ਨੂੰ ਪਹਿਲੀ ਵਾਰ ਦਿੱਤੀ ਗਈ ਇੰਸੁਲਿਨ ਨਵੀਂ ਦਿੱਲੀ/ਬਿਊਰੋ …