ਪੰਜਾਬ ਦੇ ਹਿੱਤਾਂ ਲਈ ਆਮ ਆਦਮੀ ਪਾਰਟੀ ਨੂੰ ਦਿੱਤਾ ਸਮਰਥਨ : ਬਰਾੜ
ਚੰਡੀਗੜ੍ਹ/ਬਿਊਰੋ ਨਿਊਜ਼
ਸਾਬਕਾ ਸੰਸਦ ਮੈਂਬਰ ਜਗਮੀਤ ਬਰਾੜ ਨੇ ਅੱਜ ਬਿਨਾ ਸ਼ਰਤ ਆਮ ਆਦਮੀ ਪਾਰਟੀ ਨਾਲ ਗਠਜੋੜ ਕਰ ਲਿਆ ਹੈ। ਚੰਡੀਗੜ੍ਹ ‘ਚ ਹੋਈ ਇਕ ਪ੍ਰੈੱਸ ਕਾਨਫਰੰਸ ਦੌਰਾਨ ‘ਆਪ’ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਘੁੱਗੀ, ਸੰਜੇ ਸਿੰਘ, ਭਗਵੰਤ ਮਾਨ ਅਤੇ ਜਰਨੈਲ ਸਿੰਘ ਦੀ ਮੌਜੂਦਗੀ ਵਿਚ ਜਗਮੀਤ ਬਰਾੜ ਨੇ ‘ਆਪ’ ਨੂੰ ਸਮਰਥਨ ਦਿੱਤਾ। ‘ਪੰਜਾਬ ਲੋਕ ਹਿੱਤ ਮੁਹਿੰਮ’ ਦੇ ਕਨਵੀਨਰ ਜਗਮੀਤ ਬਰਾੜ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਖਾਤਰ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਸਮਰਥਨ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਿਹਾ ਜਾ ਰਿਹਾ ਸੀ ਕਿ ਜਗਮੀਤ ਬਰਾੜ 11 ਸਤੰਬਰ ਨੂੰ ‘ਆਪ’ ਵਿਚ ਸ਼ਾਮਲ ਹੋ ਰਹੇ ਹਨ।
Check Also
ਪ੍ਰਤਾਪ ਸਿੰਘ ਬਾਜਵਾ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ
ਹਾਈ ਕੋਰਟ ਨੇ 22 ਅਪ੍ਰੈਲ ਤੱਕ ਗਿ੍ਰਫਤਾਰੀ ’ਤੇ ਲਗਾਈ ਰੋਕ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸੀ ਵਿਧਾਇਕ …