Breaking News
Home / ਪੰਜਾਬ / ਪੰਜਾਬ ਦੇ ਐਡਵੋਕੇਟ ਜਨਰਲ ਦਾ ਅਸਤੀਫਾ ਬਣਿਆ ਭੇਤ!

ਪੰਜਾਬ ਦੇ ਐਡਵੋਕੇਟ ਜਨਰਲ ਦਾ ਅਸਤੀਫਾ ਬਣਿਆ ਭੇਤ!

ਏਪੀਐਸ ਦਿਓਲ ਦੀ ਨਿਯੁਕਤੀ ‘ਤੇ ਸਿੱਧੂ ਨੇ ਚੁੱਕੇ ਸਨ ਸਵਾਲ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਐਡਵੋਕੇਟ ਜਨਰਲ ਏਪੀਐਸ ਦਿਓਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦਿਓਲ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਵਾਲ ਚੁੱਕ ਰਹੇ ਸਨ। ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਦੇ ਨਾਲ ਦਿਓਲ ਦੀ ਨਿਯੁਕਤੀ ਨੂੰ ਲੈ ਕੇ ਸਿੱਧੂ ਨੇ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ ਵੀ ਦੇ ਦਿੱਤਾ ਸੀ, ਪਰ ਸਿੱਧੂ ਦਾ ਅਸਤੀਫਾ ਮਨਜੂਰ ਨਹੀਂ ਸੀ ਹੋਇਆ। ਇਸ ਤੋਂ ਬਾਅਦ ਸਿੱਧੂ ਨੇ ਪਾਰਟੀ ਦੇ ਕੰਮਕਾਜ ਤੋਂ ਦੂਰੀ ਬਣਾ ਲਈ ਸੀ। ਸਿੱਧੂ ਦਾ ਕਹਿਣਾ ਸੀ ਕਿ ਬੇਅਦਬੀ ਅਤੇ ਉਸ ਨਾਲ ਜੁੜੇ ਗੋਲੀਕਾਂਡ ਮਾਮਲੇ ‘ਤੇ ਕੈਪਟਨ ਨੂੰ ਸੀਐਮ ਦੀ ਕੁਰਸੀ ਤੋਂ ਹਟਾਇਆ ਗਿਆ ਸੀ। ਇਸ ਤੋਂ ਬਾਅਦ ਚੰਨੀ ਸਰਕਾਰ ਨੇ ਏਪੀਐਸ ਦਿਓਲ ਨੂੰ ਐਡਵੋਕੇਟ ਜਨਰਲ ਬਣਾ ਦਿੱਤਾ। ਐਡਵੋਕੇਟ ਦਿਓਲ ਗੋਲੀਕਾਂਡ ਦੇ ਇਕ ਮਾਮਲੇ ਵਿਚ ਆਰੋਪੀ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਜ਼ਮਾਨਤ ਦਿਵਾ ਚੁੱਕੇ ਹਨ। ਸਿੱਧੂ ਦਾ ਕਹਿਣਾ ਸੀ ਕਿ ਆਰੋਪੀਆਂ ਦੇ ਵਕੀਲ ਨੂੰ ਅਹਿਮ ਅਹੁਦਾ ਦੇਣਾ ਠੀਕ ਨਹੀਂ ਹੈ। ਜ਼ਿਕਰਯੋਗ ਹੈ ਕਿ ਏਪੀਐਸ ਦਿਓਲ ਦਾ ਅਸਤੀਫਾ ਹਾਲੇ ਤੱਕ ਭੇਤ ਬਣਿਆ ਹੋਇਆ ਹੈ।

 

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …