Breaking News
Home / ਪੰਜਾਬ / ਕੈਪਟਨ ਮੇਰੇ ਖਿਲਾਫ ਚੋਣ ਲੜ ਕੇ ਦੇਖ ਲੈਣ : ਰਾਜਾ ਵੜਿੰਗ

ਕੈਪਟਨ ਮੇਰੇ ਖਿਲਾਫ ਚੋਣ ਲੜ ਕੇ ਦੇਖ ਲੈਣ : ਰਾਜਾ ਵੜਿੰਗ

ਚੰਡੀਗੜ੍ਹ : ਪੰਜਾਬ ਸਰਕਾਰ ‘ਚ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਕੈਪਟਨ ਅਮਰਿੰਦਰ ‘ਤੇ ਤਿੱਖਾ ਸਿਆਸੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਕੈਪਟਨ ਮੇਰੇ ਖਿਲਾਫ ਚੋਣ ਲੜ ਕੇ ਦੇਖ ਲੈਣ। ਰਾਜਾ ਵੜਿੰਗ ਨੇ ਟਵੀਟ ਕਰਦੇ ਹੋਏ ਨਵਜੋਤ ਸਿੱਧੂ ਦਾ ਪੱਖ ਲਿਆ। ਵੜਿੰਗ ਨੇ ਕੈਪਟਨ ਨੂੰ ਕਿਹਾ ਕਿ ਤੁਸੀਂ ਆਪਣੇ ਅਸਤੀਫੇ ਵਿਚ ਕਿਹਾ ਹੈ ਕਿ ਕਾਂਗਰਸ ਨੇ ਨਵਜੋਤ ਸਿੰਘ ਸਿੱਧੂ ਦੇ ਪਾਕਿਸਤਾਨ ਨਾਲ ਰਿਸ਼ਤਿਆਂ ‘ਤੇ ਸਾਫਟ ਕਾਰਨਰ ਲਿਆ ਹੈ ਅਤੇ ਇਸ ਲਈ ਉਹ ਪਾਰਟੀ ਛੱਡ ਰਹੇ ਹਨ। ਜਦੋਂ ਕਿ ਜਿਸ ਭਾਰਤੀ ਜਨਤਾ ਪਾਰਟੀ ਨਾਲ ਤੁਸੀਂ ਸੀਟਾਂ ਦੀ ਵੰਡ ਦੀ ਗੱਲ ਕਰ ਰਹੇ ਹੋ, ਉਹ ਕਿਸਾਨ ਵਿਰੋਧੀ ਹੈ। ਵੜਿੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨਾਲ ਫੋਟੋ ਸ਼ੇਅਰ ਕਰਦਿਆਂ ਕਿਹਾ ਕਿ ਇਹ ਕੁਝ ਤਸਵੀਰਾਂ ਵੀ ਦੇਖ ਲਓ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਨੇ ਆਪਣੇ ਅਸਤੀਫੇ ਵਿਚ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਬਾਰੇ ਕਿਹਾ ਕਿ ਇਨ੍ਹਾਂ ਨੇ ਵੀ ਸਿੱਧੂ ਦਾ ਹੀ ਪੱਖ ਪੂਰਿਆ। ਧਿਆਨ ਰਹੇ ਕਿ ਕੈਪਟਨ ਅਮਰਿੰਦਰ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਕੇ ਆਪਣੀ ਨਵੀਂ ਪਾਰਟੀ ਦੇ ਨਾਮ ਦਾ ਐਲਾਨ ਵੀ ਕਰ ਦਿੱਤਾ ਹੈ।

 

Check Also

ਪਠਾਨਕੋਟ ਦਾ ਮਰਚੈਂਟ ਨੇਵੀ ਅਫਸਰ ਓਮਾਨ ਦੇ ਸਮੁੰਦਰ ’ਚ ਲਾਪਤਾ

ਪਿਛਲੇ ਦਿਨੀਂ ਓਮਾਨ ਦੇ ਸਮੁੰਦਰ ’ਚ ਪਲਟ ਗਿਆ ਸੀ ਤੇਲ ਵਾਲਾ ਸਮੁੰਦਰੀ ਟੈਂਕਰ ਨਵੀਂ ਦਿੱਲੀ/ਬਿਊਰੋ …