ਸੁੱਚਾ ਸਿੰਘ ਛੋਟੇਪੁਰ ਨੇ ਗੁਰਦਾਸਪੁਰ ਤੋਂ ਕੀਤੀ ‘ਪੰਜਾਬ ਪਰਿਵਰਤਨ’ ਯਾਤਰਾ ਦੀ ਸ਼ੁਰੂਆਤ
ਚੰਡੀਗੜ੍ਹ/ਬਿਊਰੋ ਨਿਊਜ਼
ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੌਰੇ ਤੋਂ ਪਹਿਲਾਂ ਵੱਡਾ ਝਟਕਾ ਲੱਗ ਸਕਦਾ ਹੈ। ਪਾਰਟੀ ਦੇ ਸਾਬਕਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਪੰਜਾਬ ਵਿੱਚ ਨਵੇਂ ਗਠਿਤ ਹੋਣ ਵਾਲੇ ਆਵਾਜ਼-ਏ-ਪੰਜਾਬ ਫ਼ਰੰਟ ਵਿੱਚ ਸ਼ਾਮਲ ਹੋ ਸਕਦੇ ਹਨ। ਇਹ ਫ਼ਰੰਟ ਭਾਜਪਾ ਦੇ ਸਾਬਕਾ ਰਾਜ ਸਭਾ ਮੈਂਬਰ ਨਵਜੋਤ ਸਿੰਘ ਸਿੱਧੂ ਵੱਲੋਂ ਵਿਧਾਇਕ ਪਰਗਟ ਸਿੰਘ ਤੇ ਲੁਧਿਆਣਾ ਦੇ ਬੈਂਸ ਭਰਾਵਾਂ ਨਾਲ ਮਿਲ ਕੇ ਗਠਿਤ ਕੀਤਾ ਗਿਆ ਹੈ।
ਸੁੱਚਾ ਸਿੰਘ ਛੋਟੇਪੁਰ ਨੇ ਅੱਜ ਗੁਰਦਾਸਪੁਰ ਤੋਂ ਪੰਜਾਬ ਪਰਿਵਰਤਨ ਯਾਤਰਾ ਸ਼ੁਰੂ ਕਰ ਦਿੱਤੀ ਹੈ। ਯਾਤਰਾ ਤੋਂ ਪਹਿਲਾਂ ਗੱਲਬਾਤ ਕਰਦਿਆਂ ਛੋਟੇਪੁਰ ਨੇ ਆਖਿਆ ਕਿ ਉਹ ਆਪਣੇ ਅਗਲੇ ਸਿਆਸੀ ਕਦਮ ਬਾਰੇ ਪੰਜਾਬ ਦੇ ਲੋਕਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਐਲਾਨ ਕਰਨਗੇ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਅਤੇ ਅਕਾਲੀ ਦਲ ਨੂੰ ਛੱਡ ਕੇ ਪੰਜਾਬ ਦਾ ਸਹੀ ਮਾਅਨਿਆਂ ਵਿਚ ਭਲਾ ਚਾਹੁਣ ਵਾਲੀਆਂ ਹੋਰ ਜਥੇਬੰਦੀਆਂ ਨਾਲ ਮਿਲ ਕੇ ਚੱਲਣ ਬਾਰੇ ਆਪਣੇ ਸਾਥੀਆਂ ਦੀ ਸਲਾਹ ਲੈਣਗੇ।
ਜਾਣਕਾਰੀ ਅਨੁਸਾਰ ਆਵਾਜ਼-ਏ-ਪੰਜਾਬ ਫ਼ਰੰਟ ਵਿੱਚ ਨਵਜੋਤ ਸਿੱਧੂ ਮੁੱਖ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਹੋਣਗੇ ਜਦੋਂਕਿ ਛੋਟੇਪੁਰ ਇਸ ਫ਼ਰੰਟ ਦੇ ਮੁਖੀ ਹੋਣਗੇ। ਯਾਦ ਰਹੇ ਕਿ ਅਵਾਜ਼-ਏ-ਪੰਜਾਬ ਗਰੁੱਪ ਵੱਲੋਂ 8 ਸਤੰਬਰ ਨੂੰ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਹੈ ਜਿਸ ਵਿੱਚ ਨਵਜੋਤ ਸਿੰਘ ਸਿੱਧੂ ਤੇ ਫ਼ਰੰਟ ਦੇ ਹੋਰ ਆਗੂ ਆਪਣੀ ਭਵਿੱਖ ਦੀ ਰਣਨੀਤੀ ਮੀਡੀਆ ਸਾਹਮਣੇ ਰੱਖਣਗੇ।
Check Also
ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ
ਸ਼ੋ੍ਰਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …