ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨੇੜਲੇ ਸਾਥੀ ਰਹੇ ਕੈਪਟਨ ਹਰਮਿੰਦਰ ਸਿੰਘ ਅੱਜ ਕਾਂਗਰਸ ਪਾਰਟੀ ਨੂੰ ਛੱਡ ਕੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਪਾਰਟੀ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਇਸ ਮੌਕੇ ਕੈਪਟਨ ਹਰਮਿੰਦਰ ਸਿੰਘ ਨੂੰ ਸੁਲਤਾਨਪੁਰ ਲੋਧੀ ਤੋਂ ਅਕਾਲੀ-ਬਸਪਾ ਗੱਠਜੋੜ ਦਾ ਉਮੀਦਵਾਰ ਵੀ ਐਲਾਨ ਦਿੱਤਾ। ਉਹ ਕਪੂਰਥਲਾ ਦੇ ਇਕ ਅਜ਼ਾਦੀ ਘੁਲਾਟੀਏ ਪਰਿਵਾਰ ਨਾਲ ਸਬੰਧ ਰੱਖਦੇ ਹਨ। ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿਚ ਉਹ ਮਿਲਕਫੈਡ ਦੇ ਚੇਅਰਮੈਨ ਵੀ ਰਹੇ ਅਤੇ ਹਾਲ ਹੀ ਵਿਚ ਉਨ੍ਹਾਂ ਨੇ ਇਸ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਮੌਕੇ ਬੋਲਦਿਆਂ ਕੈਪਟਨ ਹਰਮਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਹੁਣ ਖੇਰੂੰ-ਖੇਰੂੰ ਹੋ ਚੁੱਕੀ ਹੈ ਅਤੇ ਪੰਜਾਬ ਅੰਦਰ ਹੁਣ ਕਾਂਗਰਸ ਦਾ ਕੋਈ ਵਜੂਦ ਨਹੀਂ ਰਿਹਾ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੈਪਟਨ ਹਰਮਿੰਦਰ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਕੀਤਾਅਤੇ ਨਾਲ ਹੀ ਐਲਾਨ ਕੀਤਾ ਕਿ ਉਹ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸੁਲਤਾਨਪੁਰ ਲੋਧੀ ਤੋਂ ਉਮੀਦਵਾਰ ਹੋਣਗੇ।
ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨੇੜਲੇ ਸਹਿਯੋਗੀ ਅਤੇ ਪੰਜਾਬ ਮਿਲਕਫੈਡ ਦੇ ਮੌਜੂਦਾ ਚੇਅਰਮੈਨ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਕੈਪਟਨ ਹਰਮਿੰਦਰ ਸਿੰਘ ਅੱਜ ਕਾਂਗਰਸ ਨਾਲੋਂ ਨਾਤਾ ਤੋੜ ਕੇ ਸ੍ਰੋਮਣੀ ਅਕਾਲੀ ਦਲ ਵਿੱਚ ਸਾਮਲ ਹੋ ਗਏ ਹਨ। ਸ੍ਰੋਮਣੀ ਅਕਾਲੀ ਦਲ ਵਿੱਚ ਪੈਰਾਸੂਟ ਰਾਹੀਂ ਦਾਖਲਾ ਲੈਣ ਵਾਲੇ ਸ੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਬੀਰ ਸਿੰਘ ਬਾਦਲ ਨੂੰ ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕੇ ਤੋਂ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਐਲਾਨ ਕਰ ਦਿੱਤਾ ਹੈ।