Breaking News
Home / ਭਾਰਤ / ਪ੍ਰਿਯੰਕਾ ਨੇ ਮੋਦੀ ਨੂੰ ਕਿਸਾਨਾਂ ‘ਤੇ ਗੱਡੀ ਚੜ੍ਹਾਉਣ ਵਾਲੀ ਦਿਖਾਈ ਵੀਡੀਓ-ਕਿਹਾ ਕਿਸਾਨਾਂ ਨੂੰ ਕੁਚਲਣ ਵਾਲੇ ਮੰਤਰੀ ਦਾ ਬੇਟਾ ਅਜੇ ਤੱਕ ਕਿਉਂ ਨਹੀਂ ਹੋਇਆ ਗ੍ਰਿਫ਼ਤਾਰ

ਪ੍ਰਿਯੰਕਾ ਨੇ ਮੋਦੀ ਨੂੰ ਕਿਸਾਨਾਂ ‘ਤੇ ਗੱਡੀ ਚੜ੍ਹਾਉਣ ਵਾਲੀ ਦਿਖਾਈ ਵੀਡੀਓ-ਕਿਹਾ ਕਿਸਾਨਾਂ ਨੂੰ ਕੁਚਲਣ ਵਾਲੇ ਮੰਤਰੀ ਦਾ ਬੇਟਾ ਅਜੇ ਤੱਕ ਕਿਉਂ ਨਹੀਂ ਹੋਇਆ ਗ੍ਰਿਫ਼ਤਾਰ

ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਨਵੀਂ ਵੀਡੀਓ ਕਲਿੱਪ ਦਿਖਾਉਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਹੈ ਕਿ ਉਹ ਇਸ ਨੂੰ ਦੇਖਣ। ਇਸ ਕਲਿੱਪ ਵਿੱਚ ਸਾਫ ਨਜਰ ਆ ਰਿਹਾ ਹੈ ਕਿ ਲਖੀਮਪੁਰ ਖੀਰੀ ਵਿੱਚ ਕਿਸਾਨਾਂ ‘ਤੇ ਐੱਸਯੂਵੀ ਕਿਵੇਂ ਚੜ੍ਹਾਈ ਗਈ। ਪ੍ਰਿਯੰਕਾ ਨੇ ਪ੍ਰਧਾਨ ਮੰਤਰੀ ਨੂੰ ਕਿਹਾ,’ਕੀ ਤੁਸੀਂ ਇਹ ਵੀਡੀਓ ਵੇਖਿਆ ਹੈ? ਇਸ ਵੀਡੀਓ ਵਿੱਚ ਤੁਹਾਡੇ ਮੰਤਰੀ ਮੰਡਲ ਦੇ ਮੈਂਬਰ ਦਾ ਪੁੱਤਰ ਨੂੰ ਆਪਣੇ ਵਾਹਨਾਂ ਨਾਲ ਕਿਸਾਨਾਂ ਨੂੰ ਦਰੜ ਰਿਹਾ ਹੈ। ਕਿਰਪਾ ਕਰਕੇ ਇਸਨੂੰ ਵੇਖੋ ਅਤੇ ਦੇਸ਼ ਨੂੰ ਦੱਸੋ ਕਿ ਇਹ ਆਦਮੀ ਅਜੇ ਵੀ ਫਰਾਰ ਕਿਉਂ ਹੈ, ਅਤੇ ਇਸ ਦੇ ਮੰਤਰੀ ਨੂੰ ਅਜੇ ਤੱਕ ਅਹੁਦੇ ਤੋਂ ਬਰਖਾਸਤ ਕਿਉਂ ਨਹੀਂ ਕੀਤਾ ਗਿਆ? ‘ਆਪ’ ਆਗੂ ਸੰਜੇ ਸਿੰਘ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰਕੇ ਪੁੱਛਿਆ ਕਿ ਤਿੰਨ ਦਿਨ ਬੀਤਣ ਤੋਂ ਬਾਅਦ ਵੀ ਕੋਈ ਗ੍ਰਿਫਤਾਰੀ ਕਿਉਂ ਨਹੀਂ ਕੀਤੀ ਗਈ। ਇਸੇ ਦੌਰਾਨ ਭਾਜਪਾ ਸੰਸਦ ਮੈਂਬਰ ਵਰੁਣ ਗਾਂਧੀ ਨੇ ਵੀ ਉਹੀ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਇਹ ਰੂਹ ਨੂੰ ਹਿਲਾ ਦੇਣ ਵਾਲੀ ਹੈ ਅਤੇ ਕਲਿੱਪ ਵਿੱਚ ਦੇਖੇ ਗਏ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਿਆਂ ਦੇ ਘੇਰੇ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ।

Check Also

ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ

ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …