ਸੁਖਜਿੰਦਰ ਰੰਧਾਵਾ ਨੇ ਤਿੰਨ ਦਿਨਾਂ ਵਿਚ ਮੰਗੀ ਰਿਪੋਰਟ
ਚੰਡੀਗੜ੍ਹ/ਬਿਊਰੋ ਨਿਊਜ਼
ਮੋਗਾ ਅਤੇ ਫਿਰੋਜ਼ਪੁਰ ਦੇ ਦੋ ਪਿੰਡਾਂ ਵਿਚ ਨਸ਼ਾ ਵਿਕਰੀ ਦੀ ਗੂੰਜ ਚੰਡੀਗੜ੍ਹ ਤੱਕ ਪਹੁੰਚ ਗਈ ਹੈ। ਪੰਜਾਬ ਦਾ ਗ੍ਰਹਿ ਵਿਭਾਗ ਦੇਖ ਰਹੇ ਸੁਖਜਿੰਦਰ ਸਿੰਘ ਰੰਧਾਵਾ ਨੇ ਨਸ਼ਿਆਂ ਦੇ ਮਾਮਲੇ ਵਿਚ ਸਖਤ ਰੁਖ ਅਪਣਾ ਲਿਆ ਹੈ। ਰੰਧਾਵਾ ਨੇ ਦੋਵੇਂ ਜ਼ਿਲ੍ਹਿਆਂ ਦੇ ਐਸ.ਐਸ.ਪੀ. ਨੂੰ ਪੱਤਰ ਭੇਜਿਆ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਨਸ਼ਾ ਵੇਚਣ ਵਾਲਿਆਂ ਦੀ ਜਾਇਦਾਦ ਅਟੈਚ ਕੀਤੀ ਜਾਵੇ। ਜੇਕਰ ਕੋਈ ਅਫਸਰ ਲਾਪਰਵਾਹੀ ਕਰਦਾ ਹੈ ਕਿ ਤਾਂ ਉਸ ਦੇ ਖਿਲਾਫ ਵੀ ਕਾਰਵਾਈ ਕੀਤੀ ਜਾਵੇ। ਡਿਪਟੀ ਸੀਐਮ ਰੰਧਾਵਾ ਨੇ ਤਿੰਨ ਦਿਨ ਦੇ ਅੰਦਰ ਅੰਦਰ ਕਾਰਵਾਈ ਦੀ ਰਿਪੋਰਟ ਵੀ ਮੰਗ ਲਈ ਹੈ। ਧਿਆਨ ਰਹੇ ਕਿ ਮੋਗਾ ਦੇ ਪਿੰਡ ਰੈਲੀ ਅਤੇ ਫਿਰੋਜ਼ਪੁਰ ਦੇ ਪਿੰਡ ਵਜੀਦਪੁਰ ਵਿਚ ਨਸ਼ਾ ਵਿਕਰੀ ਦਾ ਮਾਮਲਾ ਉਠਿਆ ਸੀ। ਜਿਸਦੀ ਕੁਝ ਵੀਡੀਓਜ਼ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ। ਰੰਧਾਵਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਜ਼ਿਲ੍ਹਾ ਪੁਲਿਸ ਮੁਖੀਆਂ ਨਾਲ ਮੀਟਿੰਗ ਕੀਤੀ ਸੀ ਅਤੇ ਨਸ਼ਿਆਂ ਦੇ ਮਾਮਲੇ ’ਚ ਸਖਤ ਕਦਮ ਚੁੱਕਣ ਲਈ ਕਿਹਾ ਸੀ।
Check Also
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਪੁੱਤਰ ਵਿਆਹ ਬੰਧਨ ’ਚ ਬੱਝਾ
ਮੁੱਖ ਮੰਤਰੀ ਭਗਵੰਤ ਮਾਨ ਸਮੇਤ ‘ਆਪ’ ਦੀ ਸਮੁੱਚੀ ਲੀਡਰਸ਼ਿਪ ਨੇ ਦਿੱਤਾ ਅਸ਼ੀਰਵਾਦ ਬਠਿੰਡਾ/ਬਿਊਰੋ ਨਿਊਜ਼ : …