Breaking News
Home / ਪੰਜਾਬ / ਪੰਜਾਬ ’ਚ ਪੈਟਰੋਲ 10 ਰੁਪਏ ਤੇ ਡੀਜ਼ਲ 5 ਰੁਪਏ ਪ੍ਰਤੀ ਲੀਟਰ ਹੋਇਆ ਸਸਤਾ

ਪੰਜਾਬ ’ਚ ਪੈਟਰੋਲ 10 ਰੁਪਏ ਤੇ ਡੀਜ਼ਲ 5 ਰੁਪਏ ਪ੍ਰਤੀ ਲੀਟਰ ਹੋਇਆ ਸਸਤਾ

ਅਕਾਲੀ ਆਗੂ ਦਲਜੀਤ ਚੀਮਾ ਨੇ ਫਿਰ ਵੀ ਮੁੱਖ ਮੰਤਰੀ ’ਤੇ ਚੁੱਕੇ ਸਵਾਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਅੱਜ ਤੋਂ ਪੈਟਰੋਲ 10 ਰੁਪਏ ਅਤੇ ਡੀਜ਼ਲ 5 ਰੁਪਏ ਪ੍ਰਤੀ ਲੀਟਰ ਸਸਤਾ ਹੋਇਆ ਹੈ। ਪੰਜਾਬ ਕੈਬਨਿਟ ਨੇ ਸੂਬਾ ਵਾਸੀਆਂ ਨੂੰ ਤੇਲ ਕੀਮਤਾਂ ਵਿਚ ਰਾਹਤ ਦੇਣ ਲਈ ਲੰਘੇ ਕੱਲ੍ਹ ਫੈਸਲਾ ਕੀਤਾ ਸੀ, ਜੋ ਅੱਜ ਤੋਂ ਲਾਗੂ ਹੋ ਗਿਆ। ਪੰਜਾਬ ’ਚ ਹੁਣ ਪੈਟਰੋਲ 95 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 83 ਰੁਪਏ 75 ਪੈਸੇ ਪ੍ਰਤੀ ਲਿਟਰ ਹੋ ਗਿਆ ਹੈ। ਇਸ ਕਟੌਤੀ ਨਾਲ ਸਰਕਾਰੀ ਖ਼ਜ਼ਾਨੇ ਨੂੰ ਸਾਲਾਨਾ ਕਰੀਬ 3295 ਕਰੋੜ ਦਾ ਵਿੱਤੀ ਨੁਕਸਾਨ ਹੋਵੇਗਾ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਲੰਘੀ 4 ਨਵੰਬਰ ਨੂੰ ਪੈਟਰੋਲ ਦੀ ਕੀਮਤ 5 ਰੁਪਏ ਅਤੇ ਡੀਜ਼ਲ ਦੀ ਕੀਮਤ ਵਿਚ 10 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਸੀ। ਉਧਰ ਦੂਜੇ ਪਾਸੇ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੀ ਕਮੀ ਨੂੰ ਲੈ ਕੇ ਘੇਰਦਿਆਂ ਕਿਹਾ ਕਿ ਕਿਰਪਾ ਕਰਕੇ ਝੂਠ ਫੈਲਾਉਣ ਲਈ ਜਨਤਾ ਦਾ ਪੈਸਾ ਬਰਬਾਦ ਨਾ ਕਰੋ। ਉਨ੍ਹਾਂ ਇਸਦੇ ਨਾਲ ਹੀ ਵੱਖ-ਵੱਖ ਥਾਵਾਂ ’ਤੇ ਪੈਟਰੋਲ ਅਤੇ ਡੀਜ਼ਲ ਦੇ ਭਾਅ ਵੀ ਸਾਂਝੇ ਕੀਤੇ।

 

Check Also

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ

ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ …