1.8 C
Toronto
Saturday, November 15, 2025
spot_img
Homeਭਾਰਤਯੂਪੀ ਦੀ ਕਾਨੂੰਨ ਵਿਵਸਥਾ ਨੂੰ ਤਬਾਹ ਕਰ ਰਹੇ ਨੇ ਭਾਜਪਾ ਦੇ ਤਿੰਨ...

ਯੂਪੀ ਦੀ ਕਾਨੂੰਨ ਵਿਵਸਥਾ ਨੂੰ ਤਬਾਹ ਕਰ ਰਹੇ ਨੇ ਭਾਜਪਾ ਦੇ ਤਿੰਨ ਇੰਜਣ

ਅਖਿਲੇਸ਼ ਯਾਦਵ ਨੇ ਭਾਜਪਾ ਨੂੰ ਲਿਆ ਲੰਮੇ ਹੱਥੀਂ
ਨਵੀਂ ਦਿੱਲੀ/ਬਿਊਰੋ ਨਿਊਜ਼
ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਯੂਪੀ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਲਖੀਮਪੁਰ ਖੀਰੀ ਮਾਮਲੇ ਦੀ ਜਾਂਚ ’ਤੇ ਸੁਪਰੀਮ ਕੋਰਟ ਦੇ ਸਖ਼ਤ ਰੁਖ ਬਾਰੇ ਅੱਜ ਰਾਜ ਦੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ ’ਤੇ ਸਿਆਸੀ ਨਿਸ਼ਾਨਾ ਸੇਧਿਆ। ਉਨ੍ਹਾਂ ਕਿਹਾ ਕਿ ਭਾਜਪਾ ਦੇ ਤਿੰਨ ਇੰਜਣ ਕਾਨੂੰਨ ਵਿਵਸਥਾ ਨੂੰ ਤਬਾਹ ਕਰ ਰਹੇ ਹਨ। ਅਖਿਲੇਸ਼ ਨੇ ਲਖਨਊ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਜ਼ਿਕਰ ਕੀਤਾ ਕਿ ਸੁਪਰੀਮ ਕੋਰਟ ਨੇ ਵੀ ਕਿਹਾ ਹੈ ਕਿ ਲਖੀਮਪੁਰ ਮਾਮਲੇ ’ਚ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅਦਾਲਤਾਂ ਨੇ ਪਹਿਲਾਂ ਵੀ ਕਈ ਵਾਰ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਖੜ੍ਹੇ ਕੀਤੇ ਹਨ। ਅਖਿਲੇਸ਼ ਨੇ ਕਿਹਾ ਕਿ ਅਸੀਂ ਪਹਿਲਾਂ ਹੀ ਕਹਿ ਰਹੇ ਹਾਂ ਕਿ ਜਦੋਂ ਤੱਕ ਇੱਥੇ ਭਾਜਪਾ ਦੀ ਸਰਕਾਰ ਹੈ, ਇਨਸਾਫ ਦੀ ਉਮੀਦ ਛੱਡ ਦਿਓ। ਅਖਿਲੇਸ਼ ਨੇ ਆਰੋਪ ਲਾਇਆ ਕਿ ਤਿੰਨ ਇੰਜਣ ਕਾਨੂੰਨ ਵਿਵਸਥਾ ਨੂੰ ਤਬਾਹ ਕਰ ਰਹੇ ਹਨ। ਇਹ ਤਿੰਨ ਇੰਜਣ ਹਨ- ਦਿੱਲੀ ਇੰਜਣ, ਲਖਨਊ ਇੰਜਣ ਅਤੇ ਲਖੀਮਪੁਰ ਇੰਜਣ। ਧਿਆਨ ਰਹੇ ਕਿ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ, ਜਿਸ ਦੇ ਪੁੱਤਰ ਨੂੰ ਲਖੀਮਪੁਰ ਕੇਸ ਵਿੱਚ ਗਿ੍ਰਫਤਾਰ ਕੀਤਾ ਗਿਆ ਸੀ, ਉਸ ਨੂੰ ਹਾਲੇ ਤੱਕ ਬਰਖਾਸਤ ਨਹੀਂ ਕੀਤਾ ਗਿਆ।

 

RELATED ARTICLES
POPULAR POSTS