ਅਸ਼ੀਸ਼ ਮਿਸ਼ਰਾ ਦੇ ਅਸਲੇ ਤੋਂ ਫਾਇਰਿੰਗ ਹੋਣ ਦੀ ਹੋਈ ਪੁਸ਼ਟੀ
ਲਖਨਊ/ਬਿਊਰੋ ਨਿਊਜ਼
ਤਿੰਨ ਅਕਤੂਬਰ ਨੂੰ ਲਖੀਮਪੁਰ ਖੀਰੀ ਵਿਚ ਕਿਸਾਨਾਂ ਨੂੰ ਥਾਰ ਗੱਡੀ ਨਾਲ ਕੁਚਲੇ ਜਾਣ ਦੇ ਮਾਮਲੇ ਵਿਚ ਨਵਾਂ ਖੁਲਾਸਾ ਹੋਇਆ ਹੈ। ਫੋਰੈਂਸਿਕ ਲੈਬ ਦੀ ਰਿਪੋਰਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਹਿੰਸਾ ਦੌਰਾਨ ਹੋਈ ਫਾਇਰੰਗ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਦੇ ਅਸਲੇ ਤੋਂ ਹੋਈ ਸੀ। ਇਸੇ ਮਾਮਲੇ ਵਿਚ ਸੁਪਰੀਮ ਕੋਰਟ ਨੇ ਜਾਂਚ ਟੀਮ ’ਤੇ ਕਿਸੇ ਖਾਸ ਵਿਅਕਤੀ ਨੂੰ ਬਚਾਉਣ ਦੀ ਗੱਲ ਕਰਦੇ ਹੋਏ ਨਰਾਜ਼ਗੀ ਵੀ ਜ਼ਾਹਰ ਕੀਤੀ ਸੀ। ਰਿਪੋਰਟ ਵਿਚ ਪੁਸ਼ਟੀ ਹੋਈ ਹੈ ਕਿ ਹਿੰਸਾ ਦੌਰਾਨ ਅਸ਼ੀਸ਼ ਮਿਸ਼ਰਾ ਦੀ ਰਿਵਾਲਵਰ ਅਤੇ ਉਸਦੇ ਦੋਸਤ ਅੰਕਿਤ ਦਾਸ ਦੀ ਰਿਪੀਟਰ ਗਨ ਅਤੇ ਪਿਸਟਲ ਨਾਲ ਫਾਇਰਿੰਗ ਕੀਤੀ ਗਈ ਸੀ। ਇਸ ਸਮੇਂ ਇਹ ਦੋਵੇਂ ਆਰੋਪੀ ਲਖੀਮਪੁਰ ਖੀਰੀ ਦੀ ਜ਼ਿਲ੍ਹਾ ਜੇਲ੍ਹ ਵਿਚ ਬੰਦ ਹਨ। ਧਿਆਨ ਰਹੇ ਕਿ ਤਿੰਨ ਅਕਤੂਬਰ ਨੂੰ ਯੂਪੀ ਦੇ ਲਖੀਮਪੁਰ ਖੀਰੀ ਵਿਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਕੇਂਦਰੀ ਮੰਤਰੀ ਦੇ ਮੁੰਡੇ ਨੇ ਗੱਡੀ ਚੜ੍ਹਾ ਸੀ, ਜਿਸ ਦੌਰਾਨ ਚਾਰ ਕਿਸਾਨਾਂ ਦੀ ਜਾਨ ਚਲੇ ਗਈ ਸੀ। ਇਸ ਤੋਂ ਬਾਅਦ ਹੋਈ ਹਿੰਸਾ ਵਿਚ ਇਕ ਪੱਤਰਕਾਰ ਅਤੇ ਚਾਰ ਹੋਰ ਵਿਅਕਤੀਆਂ ਦੀ ਮੌਤ ਵੀ ਹੋ ਗਈ ਸੀ।
Check Also
ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …