ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂੁ ਅੱਜ ਕਰਤਾਰਪੁਰ ਸਾਹਿਬ ਦੇ ਲਾਂਘਾ ਖੁੱਲ੍ਹਣ ਦੇ ਦੋ ਸਾਲ ਮੁਕੰਮਲ ਹੋ ਜਾਣ ਮੌਕੇ ਡੇਰਾ ਬਾਬਾ ਨਾਨਕ ਦੇ ਨਾਲ ਲੱਗਦੀ ਭਾਰਤ-ਪਾਕਿ ਕੌਮਾਂਤਰੀ ਸਰਹੱਦ ’ਤੇ ਬਣੇ ਆਰਜ਼ੀ ਦਰਸ਼ਨ ਸਥੱਲ ’ਤੇ ਪਹੁੰਚੇ। ਸਿੱਧੂ ਨੇ ਪਾਕਿਸਤਾਨ ’ਚ ਸਥਿਤ ਅਤੇ ਇਸ ਸਰਹੱਦ ਤੋਂ ਥੋੜ੍ਹੀ ਦੂਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦੂਰਬੀਨ ਰਾਹੀਂ ਦਰਸ਼ਨ ਦੀਦਾਰ ਕੀਤੇ। ਨਵਜੋਤ ਸਿੱਧੂ ਨੇ ਕਰੋਨਾ ਕਾਲ ਦੌਰਾਨ ਅਪ੍ਰੈਲ 2020 ਤੋਂ ਬੰਦ ਪਏ ਕੌਰੀਡੋਰ ਨੂੰ ਮੁੜ ਤੋਂ ਖੋਲ੍ਹਣ ਲਈ ਅਰਦਾਸ ਕੀਤੀ ਤਾਂ ਜੋ ਸੰਗਤਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਮੁੜ ਦਰਸ਼ਨ ਦੀਦਾਰ ਕਰ ਸਕਣ। ਜ਼ਿਕਰਯੋਗ ਹੈ ਕਿ 9 ਨਵੰਬਰ 2019 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰਸਮੀ ਤੌਰ ’ਤੇ ਕਰਤਾਰਪੁਰ ਕੌਰੀਡੋਰ ਨੂੰ ਖੋਲ੍ਹਿਆ ਗਿਆ ਸੀ, ਜਿਸ ਨੂੰ ਕਰੋਨਾ ਮਹਾਮਰੀ ਦੇ ਚੱਲਦਿਆਂ ਬੰਦ ਕਰ ਦਿੱਤਾ ਗਿਆ ਸੀ, ਜੋ ਅੱਜ ਤੱਕ ਬੰਦ ਹੈ। ਇਸੇ ਦੌਰਾਨ ਖੇਤੀ ਕਾਨੂੰਨਾਂ ਬਾਰੇ ਗੱਲ ਕਰਦਿਆਂ ਸਿੱਧੂ ਨੇ ਕਿਹਾ ਕਿ ਜਿੰਨਾ ਚਿਰ ਸਾਡੀਆਂ ਨਸਾਂ ਵਿਚ ਲਹੂ ਹੈ, ਓਨਾ ਚਿਰ ਇਹ ਵਿਵਾਦਤ ਖੇਤੀ ਕਾਨੂੰਨ ਲਾਗੂ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਅਸੀਂ ਵਿਧਾਨ ਸਭਾ ਵਿਚ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਖਤਮ ਕਰਨ ਜਾ ਰਹੇ ਹਾਂ ਅਤੇ ਸਾਡੇ ਜਿਊਂਦੇ ਜੀਅ ਇਹ ਕਾਨੂੰਨ ਲਾਗੂ ਨਹੀਂ ਹੋ ਸਕਦੇ।
Home / ਪੰਜਾਬ / ਸਿੱਧੂ ਪਹੁੰਚੇ ਕਰਤਾਰਪੁਰ ਕੌਰੀਡੋਰ – ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਲਈ ਕੀਤੀ ਅਰਦਾਸ
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …