18.1 C
Toronto
Saturday, May 30, 2026
spot_img
Homeਪੰਜਾਬਸੁਖਬੀਰ ਬਾਦਲ ਵੋਟਾਂ ਤੋਂ ਪਹਿਲਾਂ ਅਸ਼ੀਰਵਾਦ ਲੈਣ ਸਾਲਾਸਰ ਬਾਲਾ ਜੀ ਧਾਮ ਪਹੁੰਚੇ

ਸੁਖਬੀਰ ਬਾਦਲ ਵੋਟਾਂ ਤੋਂ ਪਹਿਲਾਂ ਅਸ਼ੀਰਵਾਦ ਲੈਣ ਸਾਲਾਸਰ ਬਾਲਾ ਜੀ ਧਾਮ ਪਹੁੰਚੇ

ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੋਟਾਂ ਤੋਂ ਪਹਿਲਾਂ ਧਾਰਮਿਕ ਥਾਵਾਂ ਤੋਂ ਅਸ਼ੀਰਵਾਦ ਲੈਣ ਲਈ ਪਹੁੰਚ ਰਹੇ ਹਨ, ਜਿਸ ਚਲਦਿਆਂ ਅੱਜ ਸੁਖਬੀਰ ਬਾਦਲ ਮਾਲਵਾ ਖਿੱਤੇ ਦੇ ਅਕਾਲੀ ਆਗੂਆਂ ਤੇ ਹੋਰ ਲੀਡਰਸ਼ਿਪ ਦੇ ਨਾਲ ਰਾਜਸਥਾਨ ਦੇ ਚੁਰੂ ਜ਼ਿਲ੍ਹੇ ਵਿਚ ਸ੍ਰੀ ਸਾਲਾਸਰ ਬਾਲਾ ਜੀ ਧਾਮ ਮੰਦਰ ਅਤੇ ਮਾਤਾ ਅੰਜਨੀ ਮੰਦਿਰ ਵਿਖੇ ਨਤਮਸਕਤ ਹੋਏ। ਉਨ੍ਹਾਂ ਨੇ ਪੰਜਾਬ ਦੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਦੇ ਨਾਲ ਨਾਲ ਆਪਸੀ ਭਾਈਚਾਰੇ ਅਤੇ ਪੰਜਾਬੀਆਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਪੰਜਾਬ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ, ਜੋ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ਼ੁਰੂ ਕੀਤੀ ਸੀ, ਮੁੜ ਸ਼ੁਰੂ ਕੀਤੀ ਜਾਵੇਗੀ, ਜਿਸ ਤਹਿਤ ਸਾਲਾਸਰ ਬਾਲਾਜੀ ਧਾਮ ਸਮੇਤ ਸਾਰੇ ਧਰਮਾਂ ਦੇ ਪਵਿੱਤਰ ਸਥਾਨਾਂ ਦੇ ਵੀ ਦਰਸ਼ਨ ਕਰਵਾਏ ਜਾਣਗੇ। ਸਲਾਸਰ ਮੰਦਿਰ ਟਰੱਸਟ ਮੈਨੇਜਮੈਂਟ ਨੇ ਅਕਾਲੀ ਦਲ ਦੇ ਪ੍ਰਧਾਨ ਤੇ ਹੋਰ ਸੀਨੀਅਰ ਲੀਡਰਸ਼ਿਪ ਨੂੰ ਸਨਮਾਨਤ ਕੀਤਾ। ਇਸ ਮੌਕੇ ਸਿਕੰਦਰ ਸਿੰਘ ਮਲੂਕਾ, ਅਨਿਲ ਜੋਸ਼ੀ, ਐੱਨਕੇ ਸ਼ਰਮਾ, ਸਰੂਪ ਚੰਦ ਸਿੰਗਲਾ, ਪ੍ਰੇਮ ਅਰੋੜਾ, ਪ੍ਰਕਾਸ਼ ਚੰਦ ਗਰਗ, ਜੀਤ ਮਹਿੰਦਰ ਸਿੱਧੂ ਆਦਿ ਆਗੂ ਹਾਜਰ ਸਨ।

 

RELATED ARTICLES
POPULAR POSTS