ਪੰਜਾਬ ਦੇ ਐਡਵੋਕੇਟ ਜਨਰਲ ਏਪੀਐਸ ਦਿਓਲ ਦੀ ਹੋਈ ਛੁੱਟੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਆਖਰ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਗੇ ਝੁਕਦੀ ਨਜ਼ਰ ਆਈ। ਪੰਜਾਬ ਦੇ ਐਡਵੋਕੇਟ ਜਨਰਲ ਏਪੀਐਸ ਦਿਓਲ ਦੇ ਅਸਤੀਫ਼ੇ ਨੂੰ ਮਨਜ਼ੂਰ ਕਰ ਲਿਆ ਗਿਆ ਹੈ ਅਤੇ ਇਸ ਦੀ ਸੂਚਨਾ ਰਾਜਪਾਲ ਨੂੰ ਭੇਜ ਦਿੱਤੀ ਗਈ ਹੈ। ਇਸ ਤੋਂ ਇਲਾਵਾ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਵੀ ਅਹੁਦੇ ਤੋਂ ਹਟਾਇਆ ਜਾਵੇਗਾ, ਜਿਸ ਦੇ ਲਈ ਸਰਕਾਰ ਯੂਪੀਐਸਸੀ ਦੇ ਪੈਨਲ ਦਾ ਇੰਤਜ਼ਾਰ ਕਰੇਗੀ, ਹਾਲਾਂਕਿ ਸਹੋਤਾ ਨੂੰ ਹਟਾਉਣਾ ਹੁਣ ਤਹਿ ਹੈ। ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿਚ ਪੰਜਾਬ ਸਰਕਾਰ ਨੇ ਕਈ ਹੋਰ ਅਹਿਮ ਫੈਸਲੇ ਲਏ ਗਏ ਜਿਨ੍ਹਾਂ ਵਿਚ 36 ਹਜ਼ਾਰ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਇਸ ਤੋਂ ਇਲਾਵਾ ਰੇਤ ਵੀ ਸਸਤਾ ਕੀਤਾ ਗਿਆ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਇਕ ਪ੍ਰੈਸ ਕਾਨਫਰੰਸ ਕੀਤੀ ਜਿਸ ਵਿਚ ਬਿਜਲੀ ਬਿਲਾਂ ਨੂੰ ਲੈ ਕੇ ਪੈਦਾ ਹੋਏ ਭੰਬਲਭੂਸੇ ਨੂੰ ਸਾਫ਼ ਕੀਤਾ। ਉਨ੍ਹਾਂ ਦੱਸਿਆ ਕਿ 2 ਕਿਲੋਵਾਟ ਤੱਕ ਵਾਲਿਆਂ ਦਾ ਸਾਰਾ ਬਿਜਲੀ ਬਕਾਇਆ ਪੰਜਾਬ ਸਰਕਾਰ ਵੱਲੋਂ ਮੁਆਫ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਜਿਨ੍ਹਾਂ ਨੂੰ ਹੁਣ ਤਾਜ਼ੇ ਬਿਲਾਂ ਵਿਚ ਬਿਜਲੀ ਦਾ ਬਕਾਇਆ ਜੁੜ ਕੇ ਆਇਆ ਹੈ ਉਹ ਉਨ੍ਹਾਂ ਨੂੰ ਭਰਨ ਦੀ ਜ਼ਰੂਰਤ ਨਹੀਂ ਪ੍ਰੰਤੂ ਜੋ ਅਗਲੇ ਮਹੀਨੇ ਤੋਂ ਬਿਜਲੀ ਦਾ ਬਿਲ ਆਵੇਗਾ ਉਹ ਉਨ੍ਹਾਂ ਨੂੰ ਭਰਨਾ ਪਵੇਗਾ ਪ੍ਰੰਤੂ ਬਕਾਏ ਬਾਰੇ ਉਨ੍ਹਾਂ ਨੂੰ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਜਿਨ੍ਹਾਂ ਦੇ ਬਕਾਏ ਕਰਕੇ ਬਿਜਲੀ ਕੁਨੈਕਸ਼ਨ ਕੱਟੇ ਗਏ ਸਨ ਉਨ੍ਹਾਂ ਦੇ ਕੁਨੈਕਸ਼ਨ ਵੀ ਦੁਬਾਰਾ ਤੋਂ ਬਹਾਲ ਕੀਤੇ ਜਾਣਗੇ ਅਤੇ ਉਨ੍ਹਾਂ ਦੀ ਫੀਸ ਵੀ ਪੰਜਾਬ ਸਰਕਾਰ ਵੱਲੋਂ ਭਰੀ ਜਾਵੇਗੀ।
Check Also
ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ
ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ …