ਚੰਡੀਗੜ੍ਹ/ਬਿਊਰੋ ਨਿਊਜ਼
ਰਾਜ ਸਭਾ ਵਿਚੋਂ ਅਸਤੀਫਾ ਦੇ ਕੇ ਪੰਜਾਬ ਦੀ ਸਿਆਸਤ ਵਿਚ ਭੂਚਾਲ ਲਿਆਉਣ ਵਾਲੇ ਨਵਜੋਤ ਸਿੰਘ ਸਿੱਧੂ ਭਲਕੇ ਵੀਰਵਾਰ ਨੂੰ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸੋਸ਼ਲ ਮੀਡੀਆ ਉਤੇ ‘ਆਵਾਜ਼-ਏ-ਪੰਜਾਬ’ ਨਾਂ ਦਾ ਇਕ ਪੋਸਟਰ ਵਾਇਰਲ ਹੋਇਆ ਸੀ, ਜਿਸ ਵਿਚ ਨਵਜੋਤ ਸਿੰਘ ਸਿੱਧੂ, ਪਰਗਟ ਸਿੰਘ ਅਤੇ ਬੈਂਸ ਭਰਾ ਨਜ਼ਰ ਆ ਰਹੇ ਸਨ। ਇਸ ਤੋਂ ਪਹਿਲਾਂ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੋੱਧੂ ਵੀ ਆਵਾਜ਼-ਏ-ਪੰਜਾਬ ਦੇ ਹੱਕ ਵਿਚ ਬਿਆਨ ਦੇ ਚੁੱਕੀ ਹੈ।ઠਇਸ ਪੋਸਟਰ ਨੂੰ ਪੰਜਾਬ ਵਿਚ ਚੌਥੇ ਫਰੰਟ ਵਜੋਂ ਵੀ ਦੇਖਿਆ ਜਾ ਰਿਹਾ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਸਿੱਧੂ ਇਸ ਪ੍ਰੈਸ ਕਾਨਫਰੰਸ ਵਿਚ ਆਪਣੇ ਪੱਤੇ ਖੋਲ੍ਹ ਸਕਦੇ ਹਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …