14.7 C
Toronto
Tuesday, September 16, 2025
spot_img
Homeਪੰਜਾਬਹਰਸਿਮਰਤ ਕੌਰ ਬਾਦਲ ਦਾ ਫਿਰੋਜ਼ਪੁਰ ’ਚ ਕਿਸਾਨਾਂ ਨੇ ਕੀਤਾ ਡਟਵਾਂ ਵਿਰੋਧ

ਹਰਸਿਮਰਤ ਕੌਰ ਬਾਦਲ ਦਾ ਫਿਰੋਜ਼ਪੁਰ ’ਚ ਕਿਸਾਨਾਂ ਨੇ ਕੀਤਾ ਡਟਵਾਂ ਵਿਰੋਧ

ਕਿਸਾਨਾਂ ਅਤੇ ਅਕਾਲੀ ਆਗੂਆਂ ਵਿਚਾਲੇ ਹੋਈ ਧੱਕਾ ਮੁੱਕੀ
ਫਿਰੋਜ਼ਪੁਰ/ਬਿਊਰੋ ਨਿਊਜ਼
ਪੰਜਾਬ ਵਿਚ ਚੁਣਾਵੀ ਮਾਹੌਲ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਅਤੇ ਕਿਸਾਨ ਜਥੇਬੰਦੀਆਂ ਦੇ ਆਗੂ ਆਹਮੋ ਸਾਹਮਣੇ ਹੋ ਗਏ ਹਨ। ਫਿਰੋਜ਼ਪੁਰ ਵਿਚ ਚੋਣ ਪ੍ਰਚਾਰ ਲਈ ਪਹੁੰਚੀ ਹਰਸਿਮਰਤ ਕੌਰ ਬਾਦਲ ਦਾ ਕਿਸਾਨਾਂ ਨੇ ਡਟਵਾਂ ਵਿਰੋਧ ਕੀਤਾ। ਧਿਆਨ ਰਹੇ ਕਿ ਵਿਵਾਦਤ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਪੰਜਾਬ ਵਿਚ ਸਿਆਸੀ ਆਗੂਆਂ ਦਾ ਵਿਰੋਧ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਜਦੋਂ ਕਿਸਾਨਾਂ ਨੇ ਅਕਾਲੀ ਆਗੂਆਂ ਨੂੰ ਘੇਰ ਲਿਆ ਤਾਂ ਅਕਾਲੀ ਆਗੂ ਦੇ ਡਰਾਈਵਰ ਨੇ ਗੱਡੀ ਨੂੰ ਭਜਾ ਲਿਆ, ਜਿਸਦਾ ਕਿਸਾਨਾਂ ਨੇ ਡਟਵਾਂ ਵਿਰੋਧ ਕੀਤਾ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਅਕਾਲੀ ਆਗੂਆਂ ਅਤੇ ਕਿਸਾਨਾਂ ਵਿਚਾਲੇ ਧੱਕਾ ਮੁੱਕੀ ਵੀ ਹੋਈ ਹੈ। ਕਿਸਾਨ ਆਗੂ ਆਰੋਪ ਲਗਾ ਰਹੇ ਹਨ ਕਿ ਫਿਰੋਜ਼ਪੁਰ ਵਿਚ ਵੀ ਲਖੀਮਪੁਰ ਵਰਗੀ ਘਟਨਾ ਨੂੰ ਦੁਹਰਾਉਣ ਦੀ ਕੋਸ਼ਿਸ਼ ਹੋਈ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਕਾਲੇ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ, ਸਿਆਸੀ ਆਗੂਆਂ ਦਾ ਵਿਰੋਧ ਇਸੇ ਤਰ੍ਹਾਂ ਜਾਰੀ ਰਹੇਗਾ।

RELATED ARTICLES
POPULAR POSTS