6.4 C
Toronto
Tuesday, November 4, 2025
spot_img
Homeਪੰਜਾਬਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ - ਵਿਧਾਇਕਾ ਰੁਪਿੰਦਰ ਕੌਰ ਰੂਬੀ ਕਾਂਗਰਸ...

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ – ਵਿਧਾਇਕਾ ਰੁਪਿੰਦਰ ਕੌਰ ਰੂਬੀ ਕਾਂਗਰਸ ਪਾਰਟੀ ’ਚ ਸ਼ਾਮਲ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ’ਚ ਬਗ਼ਾਵਤ ਸ਼ੁਰੂ ਹੋ ਗਈ ਹੈ ਅਤੇ ਬਠਿੰਡਾ ਦਿਹਾਤੀ ਤੋਂ ਪਾਰਟੀ ਦੀ ਵਿਧਾਇਕਾ ਰੁਪਿੰਦਰ ਕੌਰ ਰੂਬੀ ਕਾਂਗਰਸ ਵਿਚ ਸ਼ਾਮਲ ਹੋ ਗਈ। ਚੰਡੀਗੜ੍ਹ ਵਿਚ ਕਾਂਗਰਸ ਦੀ ਪ੍ਰੈਸ ਕਾਨਫਰੰਸ ਦੌਰਾਨ ਰੂਬੀ ਨੇ ਕਾਂਗਰਸ ਜੁਆਇਨ ਕੀਤੀ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਰੂਬੀ ਨੇ ਕਿਹਾ ਕਿ ਉਹ ਕਾਂਗਰਸ ’ਚ ਆ ਕੇ ਖੁਸ਼ ਹਨ ਕਿਉਂਕਿ ਆਮ ਆਦਮੀ ਪਾਰਟੀ ਦੀ ਕਥਨੀ ਤੇ ਕਰਨੀ ਵਿਚ ਬਹੁਤ ਫਰਕ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ‘ਆਪ’ ਦੀ ਬਠਿੰਡਾ ਦਿਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਰੁਪਿੰਦਰ ਰੂਬੀ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨ ਨਾ ਕੀਤੇ ਜਾਣ ਤੋਂ ਨਾਰਾਜ਼ ਚੱਲ ਰਹੀ ਸੀ। ਧਿਆਨ ਰਹੇ ਕਿ ਅਰਵਿੰਦ ਕੇਜਰੀਵਾਲ ਦੇ ਮਾਨਸਾ ਅਤੇ ਬਠਿੰਡਾ ਦੌਰੇ ਦੌਰਾਨ ਵੀ ਰੂਬੀ ਉਨ੍ਹਾਂ ਦੇ ਸਮਾਗਮ ’ਚ ਸ਼ਾਮਲ ਨਹੀਂ ਹੋਈ ਸੀ।

 

 

RELATED ARTICLES
POPULAR POSTS