-11.4 C
Toronto
Friday, January 16, 2026
spot_img
Homeਪੰਜਾਬਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਦੇ ਵਿਰੋਧ ਤੋਂ ਡਰਦਿਆਂ ਪ੍ਰੋਗਰਾਮ ਕੀਤੇ ਰੱਦ

ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਦੇ ਵਿਰੋਧ ਤੋਂ ਡਰਦਿਆਂ ਪ੍ਰੋਗਰਾਮ ਕੀਤੇ ਰੱਦ

ਅਕਾਲੀ ਆਗੂ ਵਰਦੇਵ ਮਾਨ ਖਿਲਾਫ ਵੀ ਮਾਮਲਾ ਦਰਜ
ਮਾਨਸਾ/ਬਿਊਰੋ ਨਿਊਜ਼
ਫਿਰੋਜ਼ਪੁਰ ਵਿਚ ਲੰਘੇ ਕੱਲ੍ਹ ਅਕਾਲੀ ਵਰਕਰਾਂ ਅਤੇ ਕਿਸਾਨਾਂ ਵਿਚਾਲੇ ਹੋਈ ਧੱਕਾ ਮੁੱਕੀ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਅੱਜ ਦੇ ਪ੍ਰੋਗਰਾਮ ਰੱਦ ਕਰ ਦਿੱਤੇ ਸਨ। ਧਿਆਨ ਰਹੇ ਕਿ ਹਰਸਿਮਰਤ ਨੇ ਅੱਜ ਮਾਨਸਾ ਵਿਚ ਕੁਝ ਸਮਾਗਮਾਂ ਵਿਚ ਸ਼ਾਮਲ ਹੋਣਾ ਸੀ, ਉਨ੍ਹਾਂ ਨੇ ਇਨ੍ਹਾਂ ਸਮਾਗਮਾਂ ਵਿਚ ਜਾਣ ਤੋਂ ਟਾਲਾ ਵੱਟਿਆ। ਹਰਸਿਮਰਤ ਦਾ ਕਹਿਣਾ ਹੈ ਕਿ ਉਹ ਨਿੱਜੀ ਕਾਰਨਾਂ ਕਰਕੇ ਸਮਾਗਮਾਂ ਵਿਚ ਸ਼ਾਮਲ ਨਹੀਂ ਹੋਏ। ਪਰ ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਦੇ ਵਿਰੋਧ ਤੋਂ ਡਰ ਕੇ ਹੀ ਹਰਸਿਮਰਤ ਨੇ ਸਮਾਗਮਾਂ ਵਿਚ ਜਾਣ ਤੋਂ ਟਾਲਾ ਵੱਟਿਆ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਫਿਰੋਜ਼ਪੁਰ ਵਿਚ ਕਿਸਾਨਾਂ ਨੇ ਹਰਸਿਮਰਤ ਕੌਰ ਬਾਦਲ ਦਾ ਵਿਰੋਧ ਕੀਤਾ ਹੈ ਅਤੇ ਇਸ ਦੌਰਾਨ ਅਕਾਲੀ ਆਗੂਆਂ ਅਤੇ ਕਿਸਾਨਾਂ ਵਿਚਾਲੇ ਧੱਕਾ ਮੁੱਕੀ ਵੀ ਹੋ ਗਈ ਸੀ। ਇਸ ਨੂੰ ਲੈ ਕੇ ਹੁਣ ਗੁਰੂ ਹਰਸਹਾਏ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਖਿਲਾਫ ਪੁਲਿਸ ਨੇ ਕਿਸਾਨ ਆਗੂ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਵਰਦੇਵ ਸਿੰਘ ਅਤੇ ਉਨ੍ਹਾਂ ਦੇ ਡਰਾਈਵਰ ਖਿਲਾਫ ਇਰਾਦਾ ਕਤਲ ਸਣੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਕਿਸਾਨਾਂ ਦਾ ਆਰੋਪ ਸੀ ਕਿ ਅਕਾਲੀ ਆਗੂਆਂ ਨੇ ਫਿਰੋਜ਼ਪੁਰ ਵਿਚ ਵੀ ਲਖੀਮਪੁਰ ਖੀਰੀ ਵਰਗੀ ਘਟਨਾ ਦੁਹਰਾਉਣ ਦੀ ਕੋਸ਼ਿਸ਼ ਕੀਤੀ ਸੀ।

RELATED ARTICLES
POPULAR POSTS