11.2 C
Toronto
Saturday, October 18, 2025
spot_img
Homeਪੰਜਾਬਸੁਖਪਾਲ ਸਿੰਘ ਖਹਿਰਾ ਗਿ੍ਰਫ਼ਤਾਰ

ਸੁਖਪਾਲ ਸਿੰਘ ਖਹਿਰਾ ਗਿ੍ਰਫ਼ਤਾਰ

ਮਨੀ ਲਾਂਡਰਿੰਗ ਦੇ ਮਾਮਲੇ ’ਚ ਈਡੀ ਨੇ ਖਹਿਰਾ ਨੂੰ ਲਿਆ ਹਿਰਾਸਤ ’ਚ
ਚੰਡੀਗੜ੍ਹ/ਬਿਊਰੋ ਨਿਊਜ਼
ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਈਡੀ ਵੱਲੋਂ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਈਡੀ ਵੱਲੋਂ ਖਹਿਰਾ ਨੂੰ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਪੁੱਛਗਿੱਛ ਲਈ ਚੰਡੀਗੜ੍ਹ ਸਥਿਤ ਦਫ਼ਤਰ ਵਿਚ ਬੁਲਾਇਆ ਸੀ। ਜਿੱਥੇ ਦਿੱਲੀ ਤੋਂ ਆਈ ਈਡੀ ਦੀ ਟੀਮ ਉਨ੍ਹਾਂ ਨੂੰ ਮਨੀ ਲਾਂਡਰਿੰਗ ਮਾਮਲੇ ’ਚ ਗਿ੍ਰਫ਼ਤਾਰ ਕਰ ਲਿਆ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੀਰਵਾਰ ਨੂੰ ਸੈਕਟਰ 9 ਸਥਿਤ ਆਪਣੇ ਦਫ਼ਤਰ ’ਚ ਖਹਿਰਾ ਨੂੰ ਬੁਲਾਇਆ ਸੀ ਅਤੇ ਇਥੇ ਦੁਪਹਿਰ ਲਗਭਗ ਸਾਢੇ ਤਿੰਨ ਵਜੇ ਉਨ੍ਹਾਂ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ। ਮਿਲੀ ਜਾਣਕਾਰੀ ਅਨੁਸਾਰ ਈਡੀ ਵੱਲੋਂ ਉਨ੍ਹਾਂ ਨੂੰ ਮੈਡੀਕਲ ਕਰਵਾਉਣ ਲਈ ਹਸਪਤਾਲ ਲਿਜਾਇਆ ਗਿਆ। ਦੱਸਣਯੋਗ ਹੈ ਕਿ ਮਨੀ ਲਾਂਡਰਿੰਗ ਦੇ ਮਾਮਲੇ ’ਚ ਇਸੇ ਸਾਲ 9 ਮਾਰਚ ਨੂੰ ਈਡੀ ਨੇ ਸੁਖਪਾਲ ਸਿੰਘ ਖਹਿਰਾ ਦੀ ਚੰਡੀਗੜ੍ਹ ਸੈਕਟਰ 5 ਸਥਿਤ ਕੋਠੀ ਅਤੇ ਉਨ੍ਹਾਂ ਦੇ ਜੱਦੀ ਪਿੰਡ ’ਚ ਵੀ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਚੰਡੀਗੜ੍ਹ ਦੇ ਸੈਕਟਰ 5 ਸਥਿਤ ਖਹਿਰਾ ਦੀ ਕੋਠੀ ਨੂੰ ਸੀਲ ਵੀ ਕਰ ਦਿੱਤਾ ਗਿਆ ਸੀ। ਪੰਜਾਬ ’ਚ ਖਹਿਰਾ ਦੀਆਂ ਰਿਹਾਇਸ਼ਾਂ ’ਤੇ ਛਾਪੇਮਾਰੀ ਤੋਂ ਬਾਅਦ ਉਨ੍ਹਾਂ ਨੂੰ 17 ਮਾਰਚ ਨੂੰ ਦਿੱਲੀ ਸਥਿਤ ਈਡੀ ਦਫ਼ਤਰ ’ਚ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ। ਖਹਿਰਾ ਦਾ ਉਸ ਸਮੇਂ ਕਹਿਣਾ ਸੀ ਕਿ ਉਨ੍ਹਾਂ ਖਿਲਾਫ਼ ਈਡੀ ਦੀ ਕਾਰਵਾਈ ਸਿਆਸਤ ਤੋਂ ਪ੍ਰੇਰਿਤ ਹੈ ਪਰ ਉਹ ਜਾਂਚ ਵਿਚ ਈਡੀ ਨੂੰ ਪੂਰਾ ਸਹਿਯੋਗ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਜੂਨ ਮਹੀਨੇ ’ਚ ਸੁਖਪਾਲ ਖਹਿਰਾ ਆਮ ਆਦਮੀ ਪਾਰਟੀ ਨੂੰ ਛੱਡ ਕੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਸਨ।

RELATED ARTICLES
POPULAR POSTS