ਕਹਿੰਦੇ – ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣਾ ਕੌਮੀ ਸੁਰੱਖਿਆ ਦਾ ਮਾਮਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੀਐਸਐਫ ਦੇ ਮੁੱਦੇ ’ਤੇ ਕੇਂਦਰ ਦੀ ਮੋਦੀ ਸਰਕਾਰ ਦੇ ਸਮਰਥਨ ਵਿਚ ਆ ਗਏ ਹਨ। ਧਿਆਨ ਰਹੇ ਕਿ ਕੇਂਦਰ ਨੇ ਬੀਐਸਐਫ ਦਾ ਅਧਿਕਾਰ ਖੇਤਰ 50 ਕਿਲੋਮੀਟਰ ਤੱਕ ਵਧਾ ਦਿੱਤਾ ਸੀ, ਜਿਸ ਨੂੰ ਪੰਜਾਬ ਵਿਧਾਨ ਸਭਾ ਵਿਚ ਰੱਦ ਕਰ ਦਿੱਤਾ ਗਿਆ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਕੌਮੀ ਸੁਰੱਖਿਆ ਦੇ ਮਾਮਲੇ ’ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ। ਕੈਪਟਨ ਅਮਰਿੰਦਰ ਵੀ ਵਿਧਾਇਕ ਹਨ, ਪਰ ਉਹ ਵਿਧਾਨ ਸਭਾ ਵਿਚ ਨਹੀਂ ਪਹੁੰਚੇ। ਕੈਪਟਨ ਨੇ ਕਿਹਾ ਕਿ ਬੀਐਸਐਫ ਦਾ ਅਧਿਕਾਰ ਖੇਤਰ ਵਧਣਾ ਪੰਜਾਬ ਪੁਲਿਸ ਦੀ ਕਾਬਲੀਅਤ ’ਤੇ ਸਵਾਲ ਨਹੀਂ ਉਠਾਉਂਦਾ। ਉਨ੍ਹਾਂ ਕਿਹਾ ਕਿ ਬੀਐੱਸਐੱਫ ਦੇ ਅਧਿਕਾਰ ਖੇਤਰ ਨੂੰ ਵਧਾਉਣਾ ਦੇਸ਼ ਦੇ ਸੰਘੀ ਢਾਂਚੇ ਦੀ ਉਲੰਘਣਾ ਨਹੀਂ ਹੈ ਅਤੇ ਪੰਜਾਬ ਪੁਲਿਸ ਵਾਂਗ ਹੀ ਬੀਐੱਸਐੱਫ ਵੀ ਸਾਡੀ ਆਪਣੀ ਫੋਰਸ ਹੈ।