ਰੰਧਾਵਾ ਨੇ ਇਸ ਨੂੰ ਦੱਸਿਆ ਪੰਜਾਬ ਅਤੇ ਪੁਲਿਸ ਦਾ ਅਪਮਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਬੀਐਸਐਫ ਦਾ ਅਧਿਕਾਰ ਖੇਤਰ 15 ਤੋਂ 50 ਕਿਲੋਮੀਟਰ ਕਰਨ ਨੂੰੂ ਲੈ ਕੇ ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਨੂੰ ਪੰਜਾਬ ਵਿਧਾਨ ਸਭਾ ’ਚ ਰੱਦ ਕਰ ਦਿੱਤਾ ਗਿਆ। ਅੱਜ ਵੀਰਵਾਰ ਨੂੰ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਸਬੰਧੀ ਮਤਾ ਪੇਸ਼ ਕਰਦੇ ਹੋਏ ਕਿਹਾ ਕਿ ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣਾ ਪੰਜਾਬ ਅਤੇ ਪੁਲਿਸ ਦਾ ਅਪਮਾਨ ਹੈ। ਇਸ ਮਾਮਲੇ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਘੇਰਿਆ। ਸਿੱਧੂ ਨੇ ਕਿਹਾ ਕਿ ਪੰਜਾਬ ਦੇ ਹਿੱਤ ਦੀ ਗੱਲ ਕਰਨ ਵਾਲੇ ਸੁਖਬੀਰ ਉਦੋਂ ਕਿੱਥੇ ਸਨ, ਜਦੋਂ ਇਸ ਮੁੱਦੇ ’ਤੇ ਆਲ ਪਾਰਟੀ ਮੀਟਿੰਗ ਹੋਈ ਸੀ। ਇਸਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਅਕਾਲੀ ਦਲ ਨੂੰੂ ਘੇਰਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਾ ਲਿਆਉਣ ਵਾਲਾ ਵੀ ਅਕਾਲੀ ਦਲ ਹੀ ਹੈ। ਇਸ ਨੂੰ ਲੈ ਕੇ ਅਕਾਲੀ ਵਿਧਾਇਕਾਂ ਨੇ ਰੌਲਾ ਵੀ ਪਾਇਆ। ਡਿਪਟੀ ਸੀਐਮ ਰੰਧਾਵਾ ਨੇ ਕਿਹਾ ਕਿ ਬੀਐਸਐਫ ਦੇ ਮਾਮਲੇ ’ਤੇ ਕੇਂਦਰ ਨੂੰ ਪਹਿਲਾਂ ਪੰਜਾਬ ਸਰਕਾਰ ਨਾਲ ਚਰਚਾ ਕਰਨੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਮਜ਼ਬੂਤ ਹੈ ਅਤੇ ਪੰਜਾਬ ਵਿਚ ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਦੀ ਕੋਈ ਜ਼ਰੂਰਤ ਨਹੀਂ ਹੈ ਅਤੇ ਪੰਜਾਬ ਦੇ ਸਾਰੇ ਰਾਜਨੀਤਕ ਦਲ ਇਸ ਦੀ ਨਿੰਦਾ ਕਰਦੇ ਹਨ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …