-8.3 C
Toronto
Wednesday, January 21, 2026
spot_img
Homeਪੰਜਾਬਸੁਖਪਾਲ ਖਹਿਰਾ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫਤਾਰ

ਸੁਖਪਾਲ ਖਹਿਰਾ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫਤਾਰ

ਚੰਡੀਗੜ੍ਹ/ਬਿਊਰੋ ਨਿਊਜ਼ : ਵਿਧਾਨ ਸਭਾ ਹਲਕਾ ਭੁਲੱਥ ਤੋਂ ਸਾਬਕਾ ਵਿਧਾਇਕ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਚੰਡੀਗੜ੍ਹ ‘ਚ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਖਹਿਰਾ ਦੀ ਗ੍ਰਿਫਤਾਰੀ ਡਰੱਗ ਨਾਲ ਜੁੜੇ ਮਨੀ ਲਾਂਡਰਿੰਗ ਦੇ ਇਕ ਮਾਮਲੇ ਵਿਚ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਖਹਿਰਾ ਦੋ ਦਿਨਾਂ ਤੋਂ ਈਡੀ ਦੇ ਚੰਡੀਗੜ੍ਹ ਸਥਿਤ ਦਫਤਰ ਵਿਚ ਜਾਂਚ ਲਈ ਸ਼ਾਮਲ ਹੋ ਰਹੇ ਸਨ।
ਗ੍ਰਿਫਤਾਰੀ ਤੋਂ ਬਾਅਦ ਚੰਡੀਗੜ੍ਹ ਦੇ ਸਿਵਲ ਹਸਪਤਾਲ ਵਿਚ ਖਹਿਰਾ ਦਾ ਮੈਡੀਕਲ ਕਰਵਾਇਆ ਗਿਆ। ਸੁਖਪਾਲ ਖਹਿਰਾ 2017 ਵਿਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਵਿਧਾਨ ਸਭਾ ਚੋਣ ਲੜ ਕੇ ਵਿਧਾਇਕ ਬਣੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪੰਜਾਬ ਏਕਤਾ ਪਾਰਟੀ ਵੀ ਬਣਾਈ ਸੀ। ਇਸੇ ਸਾਲ ਅਗਸਤ ਮਹੀਨੇ ਉਹ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ‘ਚ ਸ਼ਾਮਲ ਹੋ ਗਏ ਸਨ। ਸੁਖਪਾਲ ਸਿੰਘ ਖਹਿਰਾ ਦੇ ਖਿਲਾਫ ਮਨੀ ਲਾਂਡਰਿੰਗ ਅਤੇ ਡਰੱਗ ਨਾਲ ਜੁੜਿਆ ਮਾਮਲਾ ਚੱਲ ਰਿਹਾ ਹੈ। ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਖਹਿਰਾ ਕੋਲੋਂ ਅਗਲੀ ਪੁੱਛਗਿੱਛ ਦਿੱਲੀ ਸਥਿਤ ਈਡੀ ਦੇ ਦਫਤਰ ਵਿਚ ਹੋਵੇਗੀ। ਇਸ ਤੋਂ ਪਹਿਲਾਂ ਖਹਿਰਾ ਦੇ ਘਰ ਦੀ ਵੀ ਈਡੀ ਨੇ ਜਾਂਚ ਕੀਤੀ।

RELATED ARTICLES
POPULAR POSTS