7.8 C
Toronto
Tuesday, October 28, 2025
spot_img
Homeਭਾਰਤਭਾਜਪਾ ਵਰਕਰ ਪਾਰਟੀ ਅਤੇ ਆਮ ਲੋਕਾਂ ਵਿਚਾਲੇ ਵਿਸ਼ਵਾਸ ਦਾ ਪੁਲ ਬਣਨ :...

ਭਾਜਪਾ ਵਰਕਰ ਪਾਰਟੀ ਅਤੇ ਆਮ ਲੋਕਾਂ ਵਿਚਾਲੇ ਵਿਸ਼ਵਾਸ ਦਾ ਪੁਲ ਬਣਨ : ਮੋਦੀ

ਕਿਹਾ : ਅਗਾਮੀ ਚੋਣਾਂ ‘ਚ ਲੋਕਾਂ ਦਾ ਭਰੋਸਾ ਜਿੱਤੇਗੀ ਭਾਜਪਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਵਰਕਰਾਂ ਨੂੰ ਕਿਹਾ ਕਿ ਉਹ ਪਾਰਟੀ ਤੇ ਆਮ ਲੋਕਾਂ ਦਰਮਿਆਨ ਵਿਸ਼ਵਾਸ ਦਾ ਪੁਲ ਬਣਨ। ਉਨ੍ਹਾਂ ਭਰੋਸਾ ਜਤਾਇਆ ਕਿ ਭਾਜਪਾ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਲੋਕਾਂ ਦਾ ਵਿਸ਼ਵਾਸ ਜ਼ਰੂਰ ਜਿੱਤੇਗੀ।
ਭਾਜਪਾ ਦੀ ਕੌਮੀ ਕਾਰਜਕਾਰਨੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਪਾਰਟੀ ‘ਸੇਵਾ, ਸੰਕਲਪ ਤੇ ਸਮਰਪਣ ਦੀਆਂ ਕਦਰਾਂ-ਕੀਮਤਾਂ ਉਤੇ ਚੱਲਦੀ ਹੈ।’ ਪਾਰਟੀ ਦੇ ਕੌਮੀ ਜਨਰਲ ਸਕੱਤਰ ਤੇ ਕੇਂਦਰੀ ਮੰਤਰੀ ਭੁਪੇਂਦਰ ਯਾਦਵ ਨੇ ਪ੍ਰਧਾਨ ਮੰਤਰੀ ਦਾ ਹਵਾਲਾ ਦਿੰਦਿਆਂ ਕਿਹਾ ਕਿ ‘ਭਾਜਪਾ ਇਕ ਪਰਿਵਾਰ ਦੁਆਲੇ ਨਹੀਂ ਘੁੰਮਦੀ’।
ਯਾਦਵ ਨੇ ਮੀਡੀਆ ਨੂੰ ਦੱਸਿਆ ਕਿ ਚੋਣਾਂ ਵਾਲੇ ਸੂਬਿਆਂ- ਯੂਪੀ, ਉੱਤਰਾਖੰਡ, ਗੋਆ ਤੇ ਮਨੀਪੁਰ ਦੇ ਮੁੱਖ ਮੰਤਰੀਆਂ ਨੇ ਮੀਟਿੰਗ ਦੌਰਾਨ ਅਗਾਮੀ ਵਿਧਾਨ ਸਭਾ ਚੋਣਾਂ ਬਾਰੇ ਆਪਣੇ ਵੱਲੋਂ ਜਾਣਕਾਰੀ ਤੇ ਤਿਆਰੀ ਸਾਂਝੀ ਕੀਤੀ ਹੈ। ਯਾਦਵ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਵਰਕਰਾਂ ਨੂੰ ਪਾਰਟੀ ਦੇ ਇਤਿਹਾਸ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਉਨ੍ਹਾਂ ਮੁੱਦਿਆਂ ਨਾਲ ਨੇੜਿਓਂ ਜੁੜੀ ਹੈ ਜੋ ਦੇਸ਼ ਦੇ ਆਮ ਆਦਮੀ ਨੂੰ ਪ੍ਰਭਾਵਿਤ ਕਰਦੇ ਹਨ।
ਪੰਜਾਬ ‘ਚ ਸਾਰੀਆਂ ਸੀਟਾਂ ‘ਤੇ ਚੋਣ ਲੜਨ ਲਈ ਤਿਆਰੀ : ਅਸ਼ਵਨੀ ਸ਼ਰਮਾ
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਮੀਟਿੰਗ ਵਿਚ ਕਿਹਾ ਕਿ ਪਾਰਟੀ ਸੂਬੇ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਪੰਜਾਬ ਦੀ ਭਾਜਪਾ ਇਕਾਈ ਨੇ ਅਗਾਮੀ ਵਿਧਾਨ ਸਭਾ ਚੋਣਾਂ ਬਾਰੇ ਆਪਣੀ ਤਿਆਰੀ ਦੀ ਰਿਪੋਰਟ ਵੀ ਕੌਮੀ ਕਾਰਜਕਾਰਨੀ ਦੀ ਮੀਟਿੰਗ ਵਿਚ ਪੇਸ਼ ਕੀਤੀ।

 

RELATED ARTICLES
POPULAR POSTS