26.5 C
Toronto
Sunday, August 9, 2026
spot_img
Homeਪੰਜਾਬਰਵਨੀਤ ਬਿੱਟੂ ਨੇ ਪੁੱਛੇ ਮੁੱਖ ਮੰਤਰੀ ਅਤੇ ਪ੍ਰਧਾਨ ਕੋਲੋਂ ਸਵਾਲ

ਰਵਨੀਤ ਬਿੱਟੂ ਨੇ ਪੁੱਛੇ ਮੁੱਖ ਮੰਤਰੀ ਅਤੇ ਪ੍ਰਧਾਨ ਕੋਲੋਂ ਸਵਾਲ

ਰਵਨੀਤ ਬਿੱਟੂ ਨੇ ਪੁੱਛੇ ਮੁੱਖ ਮੰਤਰੀ ਅਤੇ ਪ੍ਰਧਾਨ ਕੋਲੋਂ ਸਵਾਲਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਐਡਵੋਕੇਟ ਜਨਰਲ ਏਪੀਐਸ ਦਿਓਲ ਨੂੰ ਹਟਾਉਣ ਦਾ ਫੈਸਲਾ ਲੈਣ ਤੋਂ ਬਾਅਦ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਮੁੱਖ ਮੰਤਰੀ ਚੰਨੀ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੂੰ ਸਵਾਲ ਪੁੱਛੇ ਹਨ। ਬਿੱਟੂ ਨੇ ਕਿਹਾ ਕਿ ਇਸ ਫੈਸਲੇ ਤੋਂ ਬਾਅਦ ਨਵਜੋਤ ਸਿੱਧੂ ਅਤੇ ਚਰਨਜੀਤ ਚੰਨੀ ਇਕਜੁਟ ਹੋ ਗਏ ਹਨ ਅਤੇ ਇਕ ਦੂਜੇ ਦੇ ਸੁਰ ਵਿਚ ਸੁਰ ਮਿਲਾ ਰਹੇ ਹਨ।
ਰਵਨੀਤ ਬਿੱਟੂ ਨੇ ਟਵੀਟ ਕਰਦੇ ਹੋਏ ਕਿਹਾ ਕਿ ਕੀ ਹੁਣ ਡਰੱਗ ਰਿਪੋਰਟ ਨੂੰ ਜਨਤਕ ਕੀਤਾ ਜਾਵੇਗਾ? ਅਤੇ ਕੀ ਏਜੀ ਨੂੰ ਬਦਲਣ ਨਾਲ ਬਰਗਾੜੀ ਮਾਮਲੇ ਲਈ ਨਿਆਂ ਯਕੀਨੀ ਹੋਵੇਗਾ? ਇਸ ਤੋਂ ਇਲਾਵਾ ਬਿੱਟੂ ਨੇ ਨਵਜੋਤ ਸਿੱਧੂ ਦੀ ਇਕ ਵੀਡੀਓ ਵੀ ਪੋਸਟ ਕੀਤੀ ਹੈ, ਜਿਸ ਵਿਚ ਸਿੱਧੂ ਵਲੋਂ ਦੋ ਦਿਨ ਪਹਿਲਾਂ ਕੀਤੀ ਗਈ ਪ੍ਰੈਸ ਕਾਨਫਰੰਸ ਦੇ ਤਿੰਨ ਕਲਿਪ ਜੋੜ ਕੇ ਦਿਖਾਏ ਗਏ ਹਨ।

RELATED ARTICLES
POPULAR POSTS