Breaking News
Home / ਪੰਜਾਬ / ਬਾਦਲ ਸਰਕਾਰ ਸਿੱਖ ਇਤਿਹਾਸ ਭੁੱਲੀ : ਜਥੇਦਾਰ ਬਲਵੰਤ ਸਿੰਘ ਨੰਦਗੜ੍ਹ

ਬਾਦਲ ਸਰਕਾਰ ਸਿੱਖ ਇਤਿਹਾਸ ਭੁੱਲੀ : ਜਥੇਦਾਰ ਬਲਵੰਤ ਸਿੰਘ ਨੰਦਗੜ੍ਹ

logo-2-1-300x105ਬਾਦਲ ਸਰਕਾਰ, ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਫਖਰੇ ਕੌਮ ਦਾ ਐਵਾਰਡ ਲੈਣ ਵਾਲੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੁਰਸੀ ‘ਤੇ ਬਣੇ ਰਹਿਣ ਦਾ ਕੋਈ ਹੱਕ ਨਹੀ ਰਹਿ ਗਿਆ। ਸਾਬਿਤ ਹੁੰਦਾ ਹੈ ਕਿ ਪੰਜਾਬ ਸਰਕਾਰ ਅਤੇ ਉਸਦੇ ਨੁਮਾਇੰਦੇ ਸਿੱਖ ਇਤਿਹਾਸ ਨੂੰ ਪੂਰੀ ਤਰ੍ਹਾਂ ਭੁਲਾ ਚੁੱਕੇ ਹਨ।
ਹੰਸ ਰਾਜ ਹੰਸ  ਨੇ ਖਿਲਾਰਿਆ ਕਾਂਗਰਸ ਦਾ ਚੋਗਾ
‘ਦਲਿਤ ਸੰਪਰਕ’ ਪ੍ਰੋਗਰਾਮ ਵਿਚ ਹੰਸ ਰਾਜ ਹੰਸ ਨੇ ਚੰਨੀ ਤੋਂ ਮਾਈਕ ਖੋਹਿਆ; ਦਲਿਤ ਆਗੂਆਂ ਨੂੰ ਬਣਦੀ ਨੁਮਾਇੰਦਗੀ ਨਾ ਮਿਲਣ ਦਾ ਦੋਸ਼
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨੂੰ ਕੌਮਾਂਤਰੀ ਪ੍ਰਸਿੱਧੀ ਵਾਲੇ ਸੂਫ਼ੀ ਗਾਇਕ ਹੰਸ ਰਾਜ ਹੰਸ ਕਾਰਨ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਜਦੋਂ ਉਸ ਨੇ ਇਥੇ ‘ਦਲਿਤ ਸੰਪਰਕ’ ਪ੍ਰੋਗਰਾਮ ਦੌਰਾਨ ਕਥਿਤ ਤੌਰ ‘ਤੇ ਦਲਿਤ ਆਗੂਆਂ ਨੂੰ ਬਣਦੀ ਨੁਮਾਇੰਦਗੀ ਨਾ ਦਿੱਤੇ ਜਾਣ ਕਾਰਨ ਹੰਗਾਮਾ ਕੀਤਾ। ਰਾਜ ਗਾਇਕ ਹੰਸ ਕੁੱਝ ਮਹੀਨੇ ਪਹਿਲਾਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਇਆ ਸੀ। ਉਸ ਦੀ ਜਗ੍ਹਾ ਸੀਨੀਅਰ ਦਲਿਤ ਆਗੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ ਨੂੰ ਰਾਜ ਸਭਾ ਦੀ ਮੈਂਬਰੀ ਮਿਲਣ ਕਾਰਨ ਉਹ ਸਪੱਸ਼ਟ ਤੌਰ ਉਤੇ ਦੁਖੀ ਸੀ। ਪ੍ਰੋਗਰਾਮ ਵਿੱਚ ਜਦੋਂ ਵਿਰੋਧੀ ਧਿਰ ਦੇ ਆਗੂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪਾਰਟੀ ਨੇ ਦੂਲੋ ਨੂੰ ਰਾਜ ਸਭਾ ਮੈਂਬਰ ਬਣਾ ਕੇ ਅਤੇ ਉਸ ਨੂੰ ਵਿਧਾਇਕ ਦਲ ਦਾ ਨੇਤਾ ਬਣਾ ਕੇ ਦਲਿਤ ਆਗੂਆਂ ਨੂੰ ਨੁਮਾਇੰਦਗੀ ਦਿੱਤੀ ਹੈ ਤਾਂ ਇਸ ਤੋਂ ਹੰਸ ਰਾਜ ਹੰਸ ਭੜਕ ਗਏ। ਵਾਲਮੀਕ ਭਾਈਚਾਰੇ ਦੀ ਨੁਮਾਇੰਦਗੀ ਕਰਨ ਵਾਲੇ ਹੰਸ ਨੇ ਚੰਨੀ ਕੋਲੋਂ ਮਾਈਕ ਖੋਹ ਲਿਆ ਅਤੇ ਦੋਸ਼ ਲਾਇਆ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਬਣਦੀ ਨੁਮਾਇੰਦਗੀ ਨਹੀਂ ਦਿੱਤੀ ਗਈ। ਸਟੇਜ ਤੋਂ ਜਦੋਂ ਉਹ ਗਰਮੀ ਨਾਲ ਬੋਲ ਰਹੇ ਸਨ ਉਨ੍ਹਾਂ ਦੇ ਸਮਰਥਕਾਂ ਨੇ ਕਾਂਗਰਸ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ, ਪੰਜਾਬ ਮਾਮਲਿਆਂ ਦੇ ਇੰਚਾਰਜ ਆਸ਼ਾ ਕੁਮਾਰੀ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਸਕੱਤਰ ਹਰੀਸ਼ ਚੌਧਰੀ ਤੋਂ ਇਲਾਵਾ ਮੰਚ ਉਤੇ ਚੌਧਰੀ ਸੰਤੋਖ ਸਿੰਘ, ਕੇ ਰਾਜੂ, ਆਲ ਇੰਡੀਆ ਐਸਸੀ ਸੈੱਲ ਦੇ ਇੰਚਾਰਜ ਸ਼ਮਸ਼ੇਰ ਸਿੰਘ ਦੂਲੋ ਬੈਠੇ ਹੋਏ ਸਨ। ਇਸ ਮੌਕੇ ਦੂਲੋ ਨੇ ਕਿਹਾ ਕਿ ਦਲਿਤਾਂ ਨੂੰ ਹਾਲੇ ਤੱਕ ਵੀ ਪਾਰਟੀ ਵੱਲੋਂ ਬਣਦੀ ਰਾਜਸੀ ਨੁਮਾਇੰਦਗੀ ઠ ਨਹੀਂ ਦਿੱਤੀ ਗਈ। ਚਰਚਿਤ ਦਲਿਤ ਆਗੂਆਂ ਨੂੰ ਉੱਭਰਨ ਦਾ ਮੌਕਾ ਨਹੀਂ ਦਿੱਤਾ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਦਲਿਤਾਂ ਦੇ ਹਿੱਤਾਂ ਨੂੰ ਦੇਖ ਰਹੀ ਹੈ ਅਤੇ ਉਨ੍ਹਾਂ ਦੀ ਰੱਖਿਆ ਕਰ ਰਹੀ ਹੈ।
ਪਰਿਵਾਰ ‘ਚ ਅਜਿਹੀਆਂ ਗੱਲਾਂ ਹੁੰਦੀਆਂ ਰਹਿੰਦੀਆਂ ਹਨ : ਕੈਪਟਨ
ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਬਹੁਤ ਛੋਟਾ ਮਾਮਲਾ ਹੈ। ਪਰਿਵਾਰ ਵਿਚ ਅਜਿਹੀਆਂ ਗੱਲਾਂ ਹੁੰਦੀਆਂ ਰਹਿੰਦੀਆਂ ਹਨ। ਦੂਜੇ ਪਾਸੇ ਹੰਸ ਰਾਜ ਹੰਸ ਦਾ ਕਹਿਣਾ ਹੈ ਕਿ ਮੇਰਾ ਵਿਰੋਧ ਕਿਸੇ ਇਕ ਵਿਅਕਤੀ ਖਿਲਾਫ ਨਹੀਂ, ਸਗੋਂ ਸੋਚ ਦੇ ਖਿਲਾਫ ਹੈ। ਜੇਕਰ ਕੋਈ ਉਨ੍ਹਾਂ ਦੇ ਭਾਈਚਾਰੇ ਨੂੰ ਦਬਾਉਣ ਦੀ ਕੋਸ਼ਿਸ਼ ਕਰੇਗਾ ਤਾਂ ਉਹ ਚੁੱਪ ਨਹੀਂ ਬੈਠਣਗੇ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ

ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …