Breaking News
Home / ਪੰਜਾਬ / ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਅਪਰਾਧਿਕ ਕੇਸ ਦਾ ਸਾਹਮਣਾ ਕਰ ਰਹੇ ਐੱਸਪੀ ਬਿਕਰਮਜੀਤ ਦੀ ਬਹਾਲੀ ਦਾ ਮਾਮਲਾ ਗਰਮਾਇਆ

ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਅਪਰਾਧਿਕ ਕੇਸ ਦਾ ਸਾਹਮਣਾ ਕਰ ਰਹੇ ਐੱਸਪੀ ਬਿਕਰਮਜੀਤ ਦੀ ਬਹਾਲੀ ਦਾ ਮਾਮਲਾ ਗਰਮਾਇਆ

ਸੁਖਜਿੰਦਰ ਰੰਧਾਵਾ ਨੇ ਕਿਹਾ – ਬਿਕਰਮਜੀਤ ਦੀ ਬਹਾਲੀ ਦੇ ਹੁਕਮ ਅਮਰਿੰਦਰ ਨੇ ਦਿੱਤੇ ਸਨ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਅਪਰਾਧਿਕ ਕੇਸ ਦਾ ਸਾਹਮਣਾ ਕਰ ਰਹੇ ਫਰੀਦਕੋਟ ਦੇ ਤਤਕਾਲੀ ਐਸ.ਪੀ. (ਡੀ.) ਬਿਕਰਮਜੀਤ ਸਿੰਘ ਦੀ ਬਹਾਲੀ ਦੇ ਮਾਮਲੇ ਵਿਚ ਪੱਲਾ ਝਾੜ ਲਿਆ ਹੈ। ਰੰਧਾਵਾ ਨੇ ਸਪੱਸ਼ਟ ਕੀਤਾ ਕਿ ਐਸ.ਪੀ ਬਿਕਰਮਜੀਤ ਸਿੰਘ ਦੀ ਬਹਾਲੀ ਦੇ ਇਹ ਹੁਕਮ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਗਏ ਸਨ।
ਦੱਸਣਯੋਗ ਹੈ ਕਿ ਮੌਜੂਦਾ ਸਰਕਾਰ ਤਰਫੋਂ ਐਸ.ਪੀ ਨੂੰ ਬਹਾਲ ਕੀਤੇ ਜਾਣ ਨੂੰ ਲੈ ਕੇ ਸਿਆਸੀ ਰੌਲਾ ਪੈ ਗਿਆ ਹੈ। ਚੋਣਾਂ ਸਿਰ ‘ਤੇ ਹੋਣ ਕਰਕੇ ਇਸ ਅਧਿਕਾਰੀ ਦੀ ਬਹਾਲੀ ਨੇ ਮੁੱਖ ਵਿਰੋਧੀ ਧਿਰ ਨੂੰ ਸਿਆਸੀ ਵਾਰ ਕਰਨ ਦਾ ਮੌਕਾ ਦੇ ਦਿੱਤਾ ਹੈ। ਰੰਧਾਵਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਸੀ, ਵੱਲੋਂ ਉਸ ਵੇਲੇ ਦੇ ਵਧੀਕ ਮੁੱਖ ਸਕੱਤਰ ਗ੍ਰਹਿ ਵੱਲੋਂ ਸਬੰਧਿਤ ਪੁਲਿਸ ਅਫਸਰ ਦੇ ਹੱਕ ਵਿੱਚ ਨਾ ਲਿਖੇ ਜਾਣ ਦੇ ਬਾਵਜੂਦ ਸਿਰਫ ਇਕ ਇੰਕਰੀਮੈਂਟ ਰੋਕ ਕੇ ਬਹਾਲ ਕਰਨ ਦੇ ਹੁਕਮ ਕਰ ਦਿੱਤੇ ਗਏ।
ਰੰਧਾਵਾ ਨੇ ਦੱਸਿਆ ਕਿ 13 ਜੁਲਾਈ 2021 ਨੂੰ ਉਸ ਸਮੇਂ ਦੇ ਵਧੀਕ ਮੁੱਖ ਸਕੱਤਰ ਗ੍ਰਹਿ ਨੇ ਮੁੱਖ ਮੰਤਰੀ ਨੂੰ ਭੇਜੇ ਆਪਣੇ ਨੋਟ ਵਿੱਚ ਲਿਖਿਆ ਸੀ ਕਿ ਪੜਤਾਲ ਦੌਰਾਨ ਇਹ ਅਫਸਰ ਕੋਈ ਠੋਸ ਸਬੂਤ ਪੇਸ਼ ਨਹੀਂ ਕਰ ਸਕਿਆ ਅਤੇ ਨਾ ਹੀ ਕੋਈ ਆਪਣੀ ਬੇਗੁਨਾਹੀ ਦਾ ਨਵਾਂ ਤੱਥ ਪੇਸ਼ ਕਰ ਸਕਿਆ। ਇਸ ਤੋਂ ਬਾਅਦ ਉਸ ਵੇਲੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 19 ਜੁਲਾਈ 2021 ਨੂੰ ਬਿਕਰਮਜੀਤ ਸਿੰਘ ਨੂੰ ਸਿਰਫ ਇਕ ਇੰਕਰੀਮੈਂਟ ਰੋਕ ਕੇ ਬਹਾਲ ਕਰਨ ਦੇ ਹੁਕਮ ਦੇ ਦਿੱਤੇ ਸਨ।

 

Check Also

ਪੰਜਾਬ ਦੇ 18 ਜ਼ਿਲ੍ਹਿਆਂ ’ਚ ਭਾਰੀ ਧੁੰਦ ਦਾ ਅਲਰਟ

ਮੰਡੀ ਗੋਬਿੰਦਗੜ੍ਹ ਦਾ ਏਅਰ ਕੁਆਲਿਟੀ ਇੰਡੈਕਸ ਸਭ ਤੋਂ ਜ਼ਿਆਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪਹਾੜਾਂ ’ਤੇ ਬਰਫਵਾਰੀ …