Breaking News
Home / ਪੰਜਾਬ / ਆਮ ਆਦਮੀ ਪਾਰਟੀ ਦੀ ਵਿਧਾਇਕਾ ਰੁਪਿੰਦਰ ਕੌਰ ਰੂਬੀ ਕਾਂਗਰਸ ਪਾਰਟੀ ‘ਚ ਸ਼ਾਮਲ

ਆਮ ਆਦਮੀ ਪਾਰਟੀ ਦੀ ਵਿਧਾਇਕਾ ਰੁਪਿੰਦਰ ਕੌਰ ਰੂਬੀ ਕਾਂਗਰਸ ਪਾਰਟੀ ‘ਚ ਸ਼ਾਮਲ

‘ਆਪ’ ਦੀ ਕਥਨੀ ਅਤੇ ਕਰਨੀ ‘ਚ ਬਹੁਤ ਫਰਕ : ਰੂਬੀ
ਚੰਡੀਗੜ੍ਹ : ਪੰਜਾਬ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ‘ਚ ਬਗ਼ਾਵਤ ਸ਼ੁਰੂ ਹੋ ਗਈ ਹੈ ਅਤੇ ਬਠਿੰਡਾ ਦਿਹਾਤੀ ਤੋਂ ਪਾਰਟੀ ਦੀ ਵਿਧਾਇਕਾ ਰੁਪਿੰਦਰ ਕੌਰ ਰੂਬੀ ਕਾਂਗਰਸ ਵਿਚ ਸ਼ਾਮਲ ਹੋ ਗਈ। ਚੰਡੀਗੜ੍ਹ ਵਿਚ ਕਾਂਗਰਸ ਦੀ ਪ੍ਰੈਸ ਕਾਨਫਰੰਸ ਦੌਰਾਨ ਰੂਬੀ ਨੇ ਕਾਂਗਰਸ ਜੁਆਇਨ ਕੀਤੀ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਰੂਬੀ ਨੇ ਕਿਹਾ ਕਿ ਉਹ ਕਾਂਗਰਸ ‘ਚ ਆ ਕੇ ਖੁਸ਼ ਹਨ ਕਿਉਂਕਿ ਆਮ ਆਦਮੀ ਪਾਰਟੀ ਦੀ ਕਥਨੀ ਤੇ ਕਰਨੀ ਵਿਚ ਬਹੁਤ ਫਰਕ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ‘ਆਪ’ ਦੀ ਬਠਿੰਡਾ ਦਿਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਰੁਪਿੰਦਰ ਰੂਬੀ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨ ਨਾ ਕੀਤੇ ਜਾਣ ਤੋਂ ਨਾਰਾਜ਼ ਚੱਲ ਰਹੀ ਸੀ। ਧਿਆਨ ਰਹੇ ਕਿ ਅਰਵਿੰਦ ਕੇਜਰੀਵਾਲ ਦੇ ਮਾਨਸਾ ਅਤੇ ਬਠਿੰਡਾ ਦੌਰੇ ਦੌਰਾਨ ਵੀ ਰੂਬੀ ਉਨ੍ਹਾਂ ਦੇ ਸਮਾਗਮ ‘ਚ ਸ਼ਾਮਲ ਨਹੀਂ ਹੋਈ ਸੀ। ਇਸ ਮੌਕੇ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਕੈਬਨਿਟ ਮੰਤਰੀ ਪਰਗਟ ਸਿੰਘ, ਰਾਜਾ ਵੜਿੰਗ ਆਦਿ ਹਾਜ਼ਰ ਸਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ‘ਚ ਹੁਣ ਆਮ ਆਦਮੀ ਦਾ ਰਾਜ ਸਥਾਪਿਤ ਹੋ ਗਿਆ ਹੈ ਅਤੇ ਜਿਸ ਜੋਸ਼ ਨਾਲ ਕਿਸੇ ਸਮੇਂ ਪੰਜਾਬ ਦਾ ਨੌਜਵਾਨ ‘ਆਪ’ ਵੱਲ ਗਿਆ ਸੀ, ਅੱਜ ਉਹੀ ਨੌਜਵਾਨ ਉਸੇ ਜੋਸ਼ ਨਾਲ ਕਾਂਗਰਸ ਵੱਲ ਵਧ ਰਿਹਾ ਹੈ। ‘ਪੰਜਾਬ ਦੇ ਲੋਕ ਜਿਹੋ ਜਿਹਾ ਰਾਜ ਚਾਹੁੰਦੇ ਸਨ, ਉਹ ਅੱਜ ਉਨ੍ਹਾਂ ਨੂੰ ਮਿਲ ਗਿਆ ਹੈ।’ ਉਨ੍ਹਾਂ ਦੱਸਿਆ ਕਿ ਬਿਨਾਂ ਕਿਸੇ ਟਿਕਟ ਦੇ ਲਾਲਚ ਤੋਂ ਰੂਬੀ ਪਾਰਟੀ ‘ਚ ਸ਼ਾਮਲ ਹੋਏ ਹਨ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਬਡਰੁੱਖਾਂ ਪਹੁੰਚ ਦਿੱਤੀ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ

ਸ਼ੋ੍ਰਮਣੀ ਅਕਾਲੀ ਦਲ ’ਤੇ ਵੀ ਕਸਿਆ ਤੰਜ ਸੰਗਰੂਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅੱਜ …