ਬਠਿੰਡਾ : ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਬਠਿੰਡਾ ਪਹੁੰਚੇ। ਜਿਨ੍ਹਾਂ ਨਾਲ ਡੀਜੀਪੀ ਪੰਜਾਬ ਇਕਬਾਲਪ੍ਰੀਤ ਸਿੰਘ ਸਹੋਤਾ ਅਤੇ 8 ਜ਼ਿਲ੍ਹਿਆਂ ਦੇ ਆਈਜੀ, ਡੀਆਈਜੀ ਅਤੇ ਐਸਐਸਪੀ ਮੌਜੂਦ ਸਨ। ਉਚ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਰੰਧਾਵਾ ਨੇ ਨਿਰਦੇਸ਼ ਦਿੰਦਿਆਂ ਕਿਹਾ ਕਿ ਪੰਜਾਬ ਵਿਚ ਅਮਨ ਸ਼ਾਂਤੀ ਬਰਕਰਾਰ ਰੱਖੀ ਜਾਵੇ ਅਤੇ ਅਮਨ ਕਾਨੂੰਨ ਨੂੰ ਭੰਗ ਨਾ ਹੋਣ ਦਿੱਤਾ ਜਾਵੇ। ਇਥੇ ਹੀ ਰੰਧਾਵਾ ਨੇ ਸਪੱਸ਼ਟ ਕੀਤਾ ਕਿ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਜੇਲ੍ਹ ਭੇਜਣ ਦਾ ਸਮਾਂ ਆ ਗਿਆ ਹੈ ਅਤੇ ਕਿਸੇ ਕੀਮਤ ‘ਤੇ ਦੋਸ਼ੀਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਬੇਅਦਬੀ ਕਰਨ ਵਾਲੇ ਜੇਲ੍ਹ ਜਾਣ ਲਈ ਤਿਆਰ ਰਹਿਣ। ਇਸ ਤੋਂ ਬਾਅਦ ਉਨ੍ਹਾਂ ਸ਼ਹਿਰ ਦੇ ਵਪਾਰੀਆਂ ਨਾਲ ਮੀਟਿੰਗ ਵੀ ਕੀਤੀ ਅਤੇ ਉਨ੍ਹਾਂ ਦੇ ਵਿਚਾਰ ਸੁਣੇ। ਉਨ੍ਹਾਂ ਨੇ ਵਪਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਦਯੋਗਾਂ ਅਤੇ ਵਪਾਰੀਆਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
Home / ਪੰਜਾਬ / ਸੁਖਜਿੰਦਰ ਰੰਧਾਵਾ ਨੇ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਲੈ ਦਿੱਤਾ ਵੱਡਾ ਬਿਆਨ-ਕਿਹਾ ਬੇਅਦਬੀ ਕਰਨ ਵਾਲੇ ਜੇਲ੍ਹ ਜਾਣ ਲਈ ਰਹਿਣ ਤਿਆਰ
Check Also
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ
ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …