12.3 C
Toronto
Saturday, April 18, 2026
spot_img
Homeਪੰਜਾਬਅਕਾਲੀ ਦਲ ਨੇ ਲਗਾਇਆ ਚੰਨੀ ਸਰਕਾਰ 'ਤੇ ਵੱਡਾ ਇਲਜ਼ਾਮ

ਅਕਾਲੀ ਦਲ ਨੇ ਲਗਾਇਆ ਚੰਨੀ ਸਰਕਾਰ ‘ਤੇ ਵੱਡਾ ਇਲਜ਼ਾਮ

ਕਿਹਾ : ਸੁਖਬੀਰ ਬਾਦਲ ਨੂੰ ਫਸਾਉਣ ਦੀ ਹੋ ਰਹੀ ਹੈ ਕੋਸ਼ਿਸ਼
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਗਰੇਵਾਲ ਵੱਲੋਂ ਅੱਜ ਚੰਡੀਗੜ੍ਹ ਵਿਚ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਪ੍ਰੈਸ ਕਾਨਫਰੰਸ ਦੌਰਾਨ ਬੇਅਦਬੀ ਦੇ ਮਾਮਲੇ ‘ਤੇ ਬੋਲਦੇ ਹੋਏ ਗਰੇਵਾਲ ਨੇ ਕਿਹਾ ਕਿ ਇਸ ਮਾਮਲੇ ‘ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸਬੰਧੀ ਮੁੱਖ ਮੰਤਰੀ ਚੰਨੀ ਅਤੇ ਰੰਧਾਵਾ ਰਾਜ ਭਵਨ ਦੇ ਗੈਸਟ ‘ਚ ਬੈਠ ਕੇ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਚੰਨੀ ਸਰਕਾਰ ‘ਤੇ ਤੰਜ ਕਸਦੇ ਹੋਏ ਕਿਹਾ ਕਿ ਚੰਨੀ ਸਾਹਬ ਤੁਸੀਂ ਸੁਖਬੀਰ ਬਾਦਲ ਨੂੰ ਜਿੰਨੀ ਮਰਜੀ ਫਸਾਉਣ ਦੀ ਕੋਸ਼ਿਸ ਕਰ ਲਓ ਪ੍ਰੰਤੂ ਤੁਸੀਂ ਉਨ੍ਹਾਂ ਨੂੰ ਘੇਰ ਨਹੀਂ ਸਕਦੇ। ਉਨ੍ਹਾਂ ਚੰਨੀ ਕਿਹਾ ਕਿ ਜੇਕਰ ਤੁਸੀਂ ਬੇਅਦਬੀ ਮਾਮਲੇ ‘ਤੇ ਰਾਜਨੀਤੀ ਕਰੋਗੇ ਤਾਂ ਤੁਸੀਂ ਵੀ ਇਸ ਘੇਰੇ ਵਿਚ ਆ ਜਾਓਗੇ। ਇਸ ਮੌਕੇ ਉਨ੍ਹਾਂ ਦੇ ਨਾਲ ਦੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੀ ਮੌਜੂਦ ਸਨ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ‘ਚ ਇਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿ ਸੂਬੇ ਦੇ ਖਰਾਬ ਸਿਸਟਮ ਨੂੰ ਠੀਕ ਕਰਨ ਲਈ ਮਜ਼ਬੂਤ ਮੁੱਖ ਮੰਤਰੀ ਦੀ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਨਕਾਮੀਆਂ ਨੂੰ ਛੁਪਾਉਣ ਲਈ ਪੀਪੀਏ ਦਾ ਢਿੰਡੋਰਾ ਪਿੱਟ ਰਹੀ ਹੈ।

 

RELATED ARTICLES
POPULAR POSTS