ਦਿੜ੍ਹਤਾ ਤੋਂ ਚੀਮਾ, ਕੋਟਕਪੂਰਾ ਤੋਂ ਸੰਧਵਾਂ ਤੇ ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ ਹੋਣਗੇ ਉਮੀਦਵਾਰ
ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਗੜ੍ਹਸ਼ੰਕਰ ਤੋਂ ਜੈਕਿਸ਼ਨ ਰੋੜੀ, ਜਗਰਾਉਂ ਤੋਂ ਸਰਬਜੀਤ ਕੌਰ ਮਾਣੂਕੇ, ਨਿਹਾਲ ਸਿੰਘ ਵਾਲਾ ਤੋਂ ਮਨਜੀਤ ਬਿਲਾਸਪੁਰ, ਕੋਟਕਪੂਰਾ ਤੋਂ ਕੁਲਤਾਰ ਸੰਧਵਾਂ, ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ, ਬੁਢਲਾਡਾ ਤੋਂ ਪ੍ਰਿੰਸੀਪਲ ਬੁੱਧਰਾਮ, ਦਿੜ੍ਹਬਾ ਤੋਂ ਹਰਪਾਲ ਚੀਮਾ, ਸੁਨਾਮ ਤੋਂ ਅਮਨ ਅਰੋੜਾ, ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਮਹਿਲ ਕਲਾਂ ਤੋਂ ਕੁਲਵੰਤ ਸਿੰਘ ਪੰਡੋਰੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਥੇ ਦੱਸਣਾ ਬਣਦਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਐਲਾਨੇ ਗਏ ਸਾਰੇ 10 ਉਮੀਦਵਾਰ ਮੌਜੂਦਾ ਵਿਧਾਇਕ ਹਨ। ਦਰਅਸਲ ਰੁਪਿੰਦਰ ਕੌਰ ਰੂਬੀ ਦੇ ਕਾਂਗਰਸ ਵਿਚ ਸ਼ਾਮਲ ਹੋਣ ਤੋਂ ਬਾਅਦ ਵਿਧਾਇਕ ਜਗਦੇਵ ਸਿੰਘ ਨੇ ਆਮ ਆਦਮੀ ਪਾਰਟੀ ਦੇ ਫੈਸਲਿਆਂ ‘ਤੇ ਲੰਘੇ ਕੱਲ੍ਹ ਸਵਾਲ ਚੁੱਕੇ ਸਨ। ਇਸ ਤੋਂ ਬਾਅਦ ‘ਆਪ’ ਹਾਈ ਕਮਾਂਡ ਨੇ ਜਲਦਬਾਜ਼ੀ ਵਿਚ ਇਨ੍ਹਾਂ 10 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਕਿਉਂਕਿ ਵਿਧਾਇਕਾ ਰੂਬੀ ਨੇ ਲੰਘੇ ਕੱਲ੍ਹ ਕਿਹਾ ਸੀ ਕਿ ਜੇਕਰ ਭਗਵੰਤ ਮਾਨ ਨੂੰ ਮੁੱਖ ਮੰਤਰੀ ਚਿਹਰਾ ਨਾ ਐਲਾਨਿਆ ਗਿਆ ਤੇ ਕਿਸੇ ਹੋਰ ਆਗੂ ਨੂੰ ਅੱਗੇ ਲਿਆਂਦਾ ਗਿਆ ਤਾਂ ਪਾਰਟੀ ਵਿਚੋਂ 3-4 ਹੋਰ ਵਿਧਾਇਕ ਵੀ ਬਗਾਵਤ ਕਰ ਸਕਦੇ ਹਨ।
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …