ਜਬਰ ਜਨਾਹ ਮਾਮਲੇ ‘ਚ ਚਾਰਜਸ਼ੀਟ ਦਾਇਰ, 18 ਨਵੰਬਰ ਨੂੰ ਹੋਵੇਗੀ ਸੁਣਵਾਈ
ਲੁਧਿਆਣਾ : ਲੁਧਿਆਣਾ ਦੇ ਆਤਮ ਨਗਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਿਲਾਂ ਵਧੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਜਬਰ ਜਨਾਹ ਦੇ ਮਾਮਲੇ ਨੂੰ ਲੈ ਕੇ ਵਿਧਾਇਕ ਬੈਂਸ ਅਤੇ ਹੋਰਨਾਂ ਖਿਲਾਫ਼ ਲੁਧਿਆਣਾ ਪੁਲਿਸ ਨੇ ਅਦਾਲਤ ਵਿਚ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ। ਵਿਧਵਾ ਔਰਤ ਦੀ ਸ਼ਿਕਾਇਤ ‘ਤੇ ਉਸ ਨਾਲ ਜਬਰ-ਜਨਾਹ ਕੀਤੇ ਜਾਣ ਅਤੇ ਹੋਰ ਧਾਰਾਵਾਂ ਅਧੀਨ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਵੱਲੋਂ ਵਿਧਾਇਕ ਬੈਂਸ ਅਤੇ ਹੋਰਨਾਂ ਵਿਰੁੱਧ ਮੁਕੱਦਮਾ ਦਰਜ ਕਰਕੇ ਕਰੀਬ 5 ਮਹੀਨਿਆਂ ਬਾਅਦ ਅਦਾਲਤ ‘ਚ ਚਾਰਜਸ਼ੀਟ ਦਾਖਲ ਕੀਤੀ ਗਈ ਹੈ। ਲੁਧਿਆਣਾ ਦੀ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ਵੱਲੋਂ ਆਉਂਦੀ 18 ਨਵੰਬਰ ਨੂੰ ਇਸ ਮਾਮਲੇ ‘ਤੇ ਸੁਣਵਾਈ ਕੀਤੀ ਜਾਵੇਗੀ। ਲੁਧਿਆਣਾ ਦੀ ਅਦਾਲਤ ਨੇ ਪੀੜਤ ਵਿਧਵਾ ਦੀ ਅਰਜ਼ੀ ਦਾ ਨੋਟਿਸ ਲੈਂਦੇ ਹੋਏ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਸਨ, ਜਿਸ ਤੋਂ ਬਾਅਦ ਵਿਧਾਇਕ ਵੱਲੋਂ ਇਨ੍ਹਾਂ ਹੁਕਮਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਚੁਣੌਤੀ ਦਿੱਤੀ ਸੀ ਪ੍ਰੰਤੂ ਹਾਈ ਕੋਰਟ ਵੱਲੋਂ ਵੀ ਬੈਂਸ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਸੀ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …