Breaking News
Home / ਭਾਰਤ / ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਸੁਣਵਾਈ 15 ਨਵੰਬਰ ਤੱਕ ਮੁਲਤਵੀ

ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਸੁਣਵਾਈ 15 ਨਵੰਬਰ ਤੱਕ ਮੁਲਤਵੀ

ਉਤਰ ਪ੍ਰਦੇਸ਼ ਸਰਕਾਰ ਦੀ ਬੇਨਤੀ ‘ਤੇ ਸੁਪਰੀਮ ਕੋਰਟ ਨੇ ਅੱਜ ਹੋਣ ਵਾਲੀ ਸੁਣਵਾਈ ਟਾਲੀ
ਨਵੀਂ ਦਿੱਲੀ : ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਸ਼ੁੱਕਰਵਾਰ ਨੂੰ ਹੋਣ ਵਾਲੀ ਸੁਣਵਾਈ ਨੂੰ ਸੁਪਰੀਮ ਕੋਰਟ ਨੇ 15 ਨਵੰਬਰ ਤੱਕ ਮੁਲਤਵੀ ਕਰ ਦਿੱਤਾ। ਕੋਰਟ ਨੇ ਇਹ ਫੈਸਲਾ ਯੂਪੀ ਦੀ ਯੋਗੀ ਸਰਕਾਰ ਵੱਲੋਂ ਕੀਤੀ ਗਈ ਬੇਨਤੀ ‘ਤੇ ਲਿਆ ਹੈ। ਯੂਪੀ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਹਰੀਸ਼ ਸਾਲਵੇ ਨੇ ਸੋਮਵਾਰ ਤੱਕ ਦਾ ਹੋਰ ਸਮਾਂ ਮੰਗਿਆ ਸੀ, ਜਿਸ ਨੂੰ ਕੋਰਟ ਨੇ ਸਵੀਕਾਰ ਕਰ ਲਿਆ। ਪਿਛਲੀ ਸੁਣਵਾਈ ਦੌਰਾਨ ਐਸ ਆਈ ਟੀ ਦੀ ਜਾਂਚ ‘ਤੇ ਅਸੰਤੁਸ਼ਟੀ ਜਾਹਿਰ ਕਰਦੇ ਹੋਏ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਨੂੰ ਕਿਹਾ ਸੀ ਕਿਉਂ ਨਾ ਇਸ ਮਾਮਲੇ ਦੀ ਜਾਂਚ ਸੂਬੇ ਤੋਂ ਬਾਹਰੋਂ ਆਏ ਹਾਈ ਕੋਰਟ ਰਿਟਾਇਰਡ ਜੱਜ ਤੋਂ ਕਰਵਾਈ ਜਾਵੇ। ਯੂਪੀ ਸਰਕਾਰ ਨੇ ਜਾਂਚ ਪ੍ਰਕਿਰਿਆ ਨੂੰ ਲੈ ਕੇ ਸ਼ੁੱਕਰਵਾਰ ਨੂੰ ਕੋਰਟ ਵਿਚ ਹਲਫਨਾਮਾ ਦਾਇਰ ਕਰਨਾ ਸੀ ਪ੍ਰੰਤੂ ਉਨ੍ਹਾਂ ਦੇ ਵਕੀਲ ਨੇ ਹੋਰ ਸਮਾਂ ਮੰਗ ਲਿਆ, ਜਿਸ ਕਰਕੇ ਸ਼ੁੱਕਰਵਾਰ ਨੂੰ ਹੋਣ ਵਾਲੀ ਸੁਣਵਾਈ ਨੂੰ ਟਾਲ ਦਿੱਤਾ ਗਿਆ। ਤੁਹਾਨੂੰ ਦੱਸ ਦੇਈਏ ਕਿ ਲੰਘੀ 3 ਅਕਤੂਬਰ ਨੂੰ ਲਖੀਮਪੁਰ ਖੀਰੀ ‘ਚ ਹੋਈ ਹਿੰਸਾ ‘ਚ ਚਾਰ ਕਿਸਾਨਾਂ ਸਮੇਤ 8 ਵਿਅਕਤੀਆਂ ਦੀ ਜਾਨ ਚਲੀ ਗਈ ਸੀ। ਇਸ ਮਾਮਲੇ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਸਮੇਤ 13 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੋਇਆ ਹੈ। ਫੋਰੈਂਸਿਕ ਲੈਬ ਦੀ ਆਈ ਰਿਪੋਰਟ ‘ਚ ਇਸ ਗੱਲ ਦੀ ਵੀ ਪੁਸ਼ਟੀ ਕੀਤੀ ਗਈ ਹੈ ਕਿ ਮੰਤਰੀ ਦੇ ਪੁੱਤਰ ਵੱਲੋਂ ਗੋਲੀ ਵੀ ਚਲਾਈ ਗਈ ਸੀ।

 

Check Also

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਨਾਂ ’ਤੇ ਲਿਆ ਨੋਟਿਸ

ਭਾਜਪਾ ਅਤੇ ਕਾਂਗਰਸ ਦੇ ਪ੍ਰਧਾਨ ਕੋਲੋਂ 29 ਅਪ੍ਰੈਲ ਤੱਕ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : …