Breaking News
Home / ਪੰਜਾਬ / ਬੀਬੀ ਰਜਿੰਦਰ ਕੌਰ ਭੱਠਲ ਨੇ ਮੁੱਖ ਮੰਤਰੀ ਚੰਨੀ ਦੀ ਕੀਤੀ ਤਾਰੀਫ਼

ਬੀਬੀ ਰਜਿੰਦਰ ਕੌਰ ਭੱਠਲ ਨੇ ਮੁੱਖ ਮੰਤਰੀ ਚੰਨੀ ਦੀ ਕੀਤੀ ਤਾਰੀਫ਼

ਕਿਹਾ : ਚੰਨੀ ਨੇ ਲੋਕਾਂ ਦੀ ਨਬਜ਼ ਨੂੰ ਪਛਾਣਦਿਆਂ ਲਏ ਅਹਿਮ ਫੈਸਲੇ
ਲਹਿਰਾਗਾਗਾ : ਪੰਜਾਬ ਰਾਜ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਅਤੇ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਲਏ ਜਾ ਰਹੇ ਲੋਕ ਪੱਖੀ ਫੈਸਲਿਆਂ ਦੀ ਜ਼ੋਰਦਾਰ ਸ਼ਬਦਾਂ ਵਿੱਚ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਨੂੰ ਲੋਕਾਂ ਦੀਆਂ ਮੁੱਖ ਲੋੜਾਂ ਬਾਰੇ ਡੂੰਘੀ ਜਾਣਕਾਰੀ ਹੈ ਅਤੇ ਉਹ ਜਿੰਨੀ ਤੇਜ਼ੀ ਨਾਲ ਵੱਖ ਵੱਖ ਮਹੱਤਵਪੂਰਨ ਲੋਕ ਪੱਖੀ ਫੈਸਲਿਆਂ ਨੂੰ ਸਫ਼ਲਤਾ ਨਾਲ ਲਾਗੂ ਕਰ ਰਹੇ ਹਨ ਉਹ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਮੁੱਖ ਮੰਤਰੀ ਦੀ ਤਾਰੀਫ਼ ਕਰਦਿਆਂ ਕਿਹਾ ਕਿ ਚੰਨੀ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਰਾਜ ਵਿੱਚ 36 ਹਜ਼ਾਰ ਕਾਮਿਆਂ ਨੂੰ ਪੱਕਾ ਕਰਨ, ਡੀ.ਸੀ ਰੇਟ ਵਧਾਉਣ ਸਮੇਤ ਮੁਲਾਜ਼ਮ ਵਰਗ ਲਈ ਵੱਡੇ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਦਾ ਸੁਪਨਾ ਹੁੰਦਾ ਹੈ ਕਿ ਉਸ ਦਾ ਆਪਣਾ ਘਰ ਹੋਵੇ, ਜਿਸਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਵੱਲੋਂ ਮੇਰਾ ਘਰ ਮੇਰੇ ਨਾਮ ਸਕੀਮ ਦੀ ਸਕੀਮ ਸ਼ੁਰੂ ਕੀਤੀ ਅਤੇ ਇਸ ਤੋਂ ਇਲਾਵਾ ਦੋ ਕਿਲੋਵਾਟ ਤੱਕ ਦੇ ਬਿਜਲੀ ਦੇ ਬਕਾਇਆ ਬਿਲਾਂ ਨੂੰ ਮਾਫ ਕਰਨਾ, ਪਾਣੀ ਦਾ ਬਿਲ 50 ਰੁਪਏ ਕਰਨ ਦੀ ਵੱਡੀ ਰਾਹਤ ਦੇਣ ਦੇ ਨਾਲ-ਨਾਲ ਰੇਤੇ ਦੀਆਂ ਕੀਮਤਾਂ ਨੂੰ ਘਟਾ ਲੋਕਾਂ ਨੂੰ ਵਿੱਤੀ ਤੌਰ ‘ਤੇ ਰਾਹਤ ਦਿੱਤੀ ਹੈ। ਇਸ ਮੌਕੇ ਬੀਬੀ ਭੱਠਲ ਦੇ ਨਾਲ ਸੀਨੀਅਰ ਆਗੂ ਸੁਰਿੰਦਰਪਾਲ ਸਿੰਘ ਸਿਬੀਆ ਤੇ ਸੁਭਾਸ਼ ਗਰੋਵਰ ਵੀ ਮੌਜੂਦ ਸਨ।

 

Check Also

ਮਨਪ੍ਰੀਤ ਸਿੰਘ ਬਾਦਲ ਵੀ ਕਰਨਗੇ ਘਰ ਵਾਪਸੀ!

ਸ਼ੋ੍ਰਮਣੀ ਅਕਾਲੀ ਦਲ ’ਚ ਹੋ ਸਕਦੇ ਹਨ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ …