Breaking News
Home / ਭਾਰਤ / ਲਖੀਮਪੁਰ ਖੀਰੀ ਘਟਨਾ ਦੀ ਜਾਂਚ ਦੀ ਵੀ ਹੋਵੇਗੀ ਨਿਗਰਾਨੀ

ਲਖੀਮਪੁਰ ਖੀਰੀ ਘਟਨਾ ਦੀ ਜਾਂਚ ਦੀ ਵੀ ਹੋਵੇਗੀ ਨਿਗਰਾਨੀ

ਸੂਬੇ ਤੋਂ ਬਾਹਰ ਦੇ ਸਾਬਕਾ ਜੱਜ ਦੀ ਹੋਵੇਗੀ ਨਿਯੁਕਤੀ
ਨਵੀਂ ਦਿੱਲੀ/ਬਿਊਰੋ ਨਿਊਜ਼
ਲਖੀਮਪੁਰ ਖੀਰੀ ਘਟਨਾ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਅਦਾਲਤ ਨੇ ਯੂਪੀ ਸਰਕਾਰ ਨੂੰ ਕਿਹਾ ਕਿ ਜਾਂਚ ਦੀ ਨਿਗਰਾਨੀ ਲਈ ਸੁਪਰੀਮ ਕੋਰਟ ਕਿਸੇ ਹਾਈਕੋਰਟ ਦੇ ਰਿਟਾਇਰਡ ਜੱਜ ਨੂੰ ਨਿਯੁਕਤ ਕਰ ਸਕਦਾ ਹੈ। ਅਦਾਲਤ ਨੇ ਕਿਹਾ ਕਿ ਅਸੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਰਿਟਾਇਰਡ ਜੱਜ ਜਸਟਿਸ ਰਾਕੇਸ਼ ਜੈਨ ਨੂੰ ਨਿਯੁਕਤ ਕਰਨਾ ਚਾਹੁੰਦੇ ਹਾਂ। ਸੁਣਵਾਈ ਦੌਰਾਨ ਚੀਫ ਜਸਟਿਸ ਐਨ.ਵੀ. ਰਮੰਨਾ, ਜਸਟਿਸ ਸੂਰਿਆਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਨੇ ਕਿਹਾ ਕਿ ਸੂਬੇ ਤੋਂ ਬਾਹਰ ਹਾਈਕੋਰਟ ਦੇ ਸਾਬਕਾ ਜੱਜ ਨੂੰ ਅਸੀਂ ਨਿਯੁਕਤ ਕਰਾਂਗੇ। ਜਿਸ ’ਤੇ ਹਰੀਸ਼ ਸਾਲਵੇ ਨੇ ਕਿਹਾ ਕਿ ਇਹ ਉਨ੍ਹਾਂ ਨੂੰ ਸਵੀਕਾਰ ਹੈ। ਹੁਣ ਇਸ ਮਾਮਲੇ ਦੀ ਸੁਣਵਾਈ ਬੁੱਧਵਾਰ ਨੂੰ ਹੋਵੇਗੀ। ਇਸੇ ਦੌਰਾਨ ਉੱਤਰ ਪ੍ਰਦੇਸ਼ ਸਰਕਾਰ ਨੇ ਕਿਹਾ ਕਿ ਲਖੀਮਪੁਰ ਘਟਨਾ ਦੀ ਜਾਂਚ ਲਈ ਨਿਆਂਇਕ ਅਧਿਕਾਰੀ ਕਿਸੇ ਵੀ ਸੂਬੇ ਦਾ ਹੋਵੇ, ਇਸ ਗੱਲ ਨੂੰ ਮੁੱਦਾ ਨਾ ਬਣਾਇਆ ਜਾਵੇ। ਧਿਆਨ ਰਹੇ ਕਿ ਪਿਛਲੇ ਦਿਨੀਂ ਯੂਪੀ ਦੇ ਲਖੀਮਪੁਰ ਖੀਰੀ ਵਿਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਮੁੰਡੇ ਅਸ਼ੀਸ਼ ਮਿਸ਼ਰਾ ਨੇ ਗੱਡੀ ਚੜ੍ਹਾ ਸੀ, ਜਿਸ ਦੌਰਾਨ ਚਾਰ ਕਿਸਾਨਾਂ ਦੀ ਜਾਨ ਚਲੇ ਗਈ ਸੀ ਅਤੇ ਬਾਅਦ ਵਿਚ ਹੋਈ ਹਿੰਸਾ ਦੌਰਾਨ ਵੀ ਇਕ ਪੱਤਰਕਾਰ ਅਤੇ ਚਾਰ ਹੋਰ ਵਿਅਕਤੀਆਂ ਦੀ ਮੌਤ ਹੋ ਗਈ ਸੀ।

 

Check Also

ਇਲੈਕਸ਼ਨ ਕਮਿਸ਼ਨ ਨੇ ਪੀਐਮ ਮੋਦੀ ਦੀ ਸਪੀਚ ਦੇ ਖਿਲਾਫ ਜਾਂਚ ਕੀਤੀ ਸ਼ੁਰੂ

ਪੀਐਮ ਨੇ ਕਿਹਾ ਸੀ ਕਿ ਕਾਂਗਰਸ ਸੱਤਾ ’ਚ ਆਈ ਤਾਂ ਲੋਕਾਂ ਦੀ ਜਾਇਦਾਦ ਮੁਸਲਮਾਨਾਂ ’ਚ …