Breaking News
Home / ਪੰਜਾਬ / ਪੰਜਾਬ ਵਿਚ ਨੌਕਰੀਆਂ ’ਚ ਪੰਜਾਬੀਆਂ ਨੂੰ 100 ਫੀਸਦੀ ਰਾਖਵਾਂਕਰਨ ਦੇਣ ਦੀ ਤਿਆਰੀ

ਪੰਜਾਬ ਵਿਚ ਨੌਕਰੀਆਂ ’ਚ ਪੰਜਾਬੀਆਂ ਨੂੰ 100 ਫੀਸਦੀ ਰਾਖਵਾਂਕਰਨ ਦੇਣ ਦੀ ਤਿਆਰੀ

ਸੀਐੱਮ ਚੰਨੀ ਨੇ ਕਿਹਾ, ਕਾਨੂੰਨੀ ਮਾਹਿਰਾਂ ਤੋਂ ਲਈ ਜਾ ਰਹੀ ਹੈ ਸਲਾਹ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਡਾ ਤੋਹਫਾ ਦੇਣ ਦੀ ਤਿਆਰੀ ’ਚ ਹੈ। ਪੰਜਾਬ ਸਰਕਾਰ ਸੂਬੇ ਦੇ ਨਿੱਜੀ ਸੈਕਟਰ ’ਚ ਵੀ ਰਾਖਵਾਂਕਰਨ ਦੇਣ ਦੀ ਯੋਜਨਾ ਬਣਾ ਰਹੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਸੀਐੱਮ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰਿਆਣਾ ਦੀ ਤਰਜ਼ ’ਤੇ ਪੰਜਾਬ ’ਚ ਰੁਜ਼ਗਾਰ ਲਈ ਪੰਜਾਬੀਆਂ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ’ਚ ਨਿੱਜੀ ਸੈਕਟਰ ਵਿਚ ਵੀ ਪੰਜਾਬੀਆਂ ਨੂੰ ਪਹਿਲ ਮਿਲੇਗੀ। ਮੀਡੀਆ ਨਾਲ ਗੱਲਬਾਤ ਦੌਰਾਨ ਚੰਨੀ ਨੇ ਕਿਹਾ ਕਿ ਉਹ ਪੰਜਾਬੀਆਂ ਲਈ ਨੌਕਰੀ ਦੇ ਮੌਕਿਆਂ ਨੂੰ ਲੈ ਕੇ ਕਾਨੂੰਨੀ ਟੀਮ ਨਾਲ ਸਲਾਹ-ਮਸ਼ਵਰਾ ਕਰ ਰਹੇ ਹਨ। ਉਨ੍ਹਾਂ ਗਿਲਾ ਜ਼ਾਹਰ ਕੀਤਾ ਕਿ ਗੁਆਂਢੀ ਸੂਬਿਆਂ ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਇੱਥੋਂ ਤਕ ਕਿ ਦਿੱਲੀ ਦੇ ਉਮੀਦਵਾਰਾਂ ਨੂੰ ਪੰਜਾਬ ਵਿਚ ਸਥਾਨਕ ਵਿਅਕਤੀਆਂ ਦੀ ਜਗ੍ਹਾ ’ਤੇ ਨੌਕਰੀ ਦਿੱਤੀ ਜਾਂਦੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਸ ਤੋਂ ਪਹਿਲਾਂ ਵੀ ਕਈ ਵੱਡੇ ਐਲਾਨ ਕਰ ਚੁੱਕੇ ਹਨ।

 

Check Also

ਸੀਐਮ ਭਗਵੰਤ ਮਾਨ ਨੇ ਗਿਆਨੀ ਰਘਬੀਰ ਸਿੰਘ ਨਾਲ ਹੋਏ ਦੁਰਵਿਹਾਰ ਦੀ ਕੀਤੀ ਨਿੰਦਾ

ਕੇਂਦਰ ਸਰਕਾਰ ਤੋਂ ਸਖਤ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ …