ਮੰਤਰੀ ਵੇਰਕਾ ਨੇ ਕੀਤਾ ਸੀ ਦਾਅਵਾ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ’ਚ ਵਾਪਸੀ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਕੈਪਟਨ ਨੇ ਕਿਹਾ ਕਿ ਉਹ ਸੋਨੀਆ ਜਾਂ ਰਾਹੁਲ ਗਾਂਧੀ ਨੂੰ ਨਹੀਂ ਮਿਲ ਰਹੇ। ਕੈਪਟਨ ਦਾ ਇਹ ਬਿਆਨ ਉਸ ਸਮੇਂ ਆਇਆ, ਜਦੋਂ ਪੰਜਾਬ ਸਰਕਾਰ ’ਚ ਮੰਤਰੀ ਰਾਜ ਕੁਮਾਰ ਵੇਰਕਾ ਨੇ ਦਾਅਵਾ ਕੀਤਾ ਸੀ ਕਿ ਕੈਪਟਨ ਅਮਰਿੰਦਰ ਕਾਂਗਰਸ ’ਚ ਵਾਪਸ ਆ ਰਹੇ ਹਨ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦਾ ਪਿੱਛੇ ਮੁੜਨ ਦਾ ਕੋਈ ਇਰਾਦਾ ਨਹੀਂ ਹੈ। ਕੈਪਟਨ ਨੇ ਕਿਹਾ ਕਿ ਉਹ ਆਪਣੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਉਤੇ ਕੰਮ ਕਰ ਰਹੇ ਹਨ ਅਤੇ ਜਲਦੀ ਹੀ ਉਹ ਸਿਆਸੀ ਮੈਦਾਨ ਵਿਚ ਸਰਗਰਮ ਹੋ ਜਾਣਗੇ। ਧਿਆਨ ਰਹੇ ਕਿ ਵੇਰਕਾ ਨੇ ਅੰਮਿ੍ਰਤਸਰ ’ਚ ਕਿਹਾ ਸੀ ਕਿ ਕੈਪਟਨ ਅਮਰਿੰਦਰ ਕਿਤੇ ਨਹੀਂ ਜਾ ਰਹੇ ਅਤੇ ਉਨ੍ਹਾਂ ਨਾਲ ਗੱਲ ਚੱਲ ਰਹੀ ਹੈ ਤੇ ਉਹ ਜਲਦੀ ਮੰਨ ਜਾਣਗੇ। ਵੇਰਕਾ ਨੇ ਇਥੋਂ ਤੱਕ ਕਿਹਾ ਸੀ ਕਿ ਕੈਪਟਨ ਅਮਰਿੰਦਰ ਕਾਂਗਰਸ ’ਚ ਵਾਪਸ ਪਰਤ ਕੇ ਪਾਰਟੀ ਦਾ ਮਾਰਗ ਦਰਸ਼ਨ ਕਰਨਗੇ।