Breaking News
Home / ਭਾਰਤ / ਦਿੱਲੀ ’ਚ ਹਵਾ ਪ੍ਰਦੂਸ਼ਣ ਵਧਿਆ – ਸੁਪਰੀਮ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰ ਕੋਲੋਂ ਮੰਗਿਆ ਜਵਾਬ

ਦਿੱਲੀ ’ਚ ਹਵਾ ਪ੍ਰਦੂਸ਼ਣ ਵਧਿਆ – ਸੁਪਰੀਮ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰ ਕੋਲੋਂ ਮੰਗਿਆ ਜਵਾਬ

ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਦਿੱਲੀ ਵਿਚ ਵਧੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਝਾੜਾਂ ਪਾਈਆਂ ਹਨ। ਅਦਾਲਤ ਨੇ ਪ੍ਰਦੂਸ਼ਣ ਦੇ ਮਾਮਲੇ ’ਤੇ ਸੁਣਵਾਈ ਦੌਰਾਨ ਦੋਵਾਂ ਸਰਕਾਰ ਨੂੰ ਕਿਹਾ ਕਿ ਉਹ ਜਲਦ ਤੋਂ ਜਲਦ ਪ੍ਰਦੂਸ਼ਣ ਨੂੰ ਰੋਕਣ ਲਈ ਸਖਤ ਕਦਮ ਚੁੱਕਣ। ਅਦਾਲਤ ਨੇ ਦਿੱਲੀ ਸਰਕਾਰ ਕੋਲੋਂ ਭਲਕੇ 16 ਨਵੰਬਰ ਤੱਕ ਜਵਾਬ ਮੰਗਿਆ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਵੀ ਕਿਹਾ ਕਿ ਪ੍ਰਦੂਸ਼ਣ ਮਾਮਲੇ ਵਿਚ ਜਲਦੀ ਬੈਠਕ ਬੁਲਾਓ ਅਤੇ ਦਿੱਲੀ, ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਨਾਲ ਬਿਠਾ ਕੇ ਸਮੱਸਿਆ ਦਾ ਹੱਲ ਕਰੋ। ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਦਿੱਲੀ ਅਤੇ ਉਤਰੀ ਰਾਜਾਂ ਵਿਚ ਪਰਾਲੀ ਨੂੰ ਸਾੜਨਾ ਪ੍ਰਦੂਸ਼ਣ ਦਾ ਮੁੱਖ ਕਾਰਨ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਕਿਹੜੇ ਉਦਯੋਗਾਂ ਅਤੇ ਵਾਹਨਾਂ ਨੂੰ ਰੋਕਿਆ ਜਾ ਸਕਦਾ ਹੈ, ਜਿਸ ਨਾਲ ਹਵਾ ਪ੍ਰਦੂਸ਼ਣ ਦੀ ਸਮੱਸਿਆ ਦਾ ਹੋਵੇ, ਇਸ ’ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਇਸੇ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਦਿੱਲੀ ਵਿਚ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਪੂਰਨ ਲੌਕਡਾਊਨ ਲਗਾਉਣ ਲਈ ਵੀ ਤਿਆਰ ਹੈ।

 

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …