Breaking News
Home / ਪੰਜਾਬ / ਰਾਜਾ ਵੜਿੰਗ ਨੇ ਨੌਜਵਾਨਾਂ ਨਾਲ ਸਟੇਜ ’ਤੇ ਪਾਇਆ ਭੰਗੜਾ

ਰਾਜਾ ਵੜਿੰਗ ਨੇ ਨੌਜਵਾਨਾਂ ਨਾਲ ਸਟੇਜ ’ਤੇ ਪਾਇਆ ਭੰਗੜਾ

ਬੱਚਿਆਂ ਨਾਲ ਭੰਗੜਾ ਪਾ ਕੇ ਸਾਰੇ ਦਿਨ ਦੀ ਥਕਾਵਟ ਦੂਰ ਹੋਈ : ਰਾਜਾ ਵੜਿੰਗ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਬਾਅਦ ਹੁਣ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦਾ ਭੰਗੜਾ ਵੀ ਦੇਖਣ ਨੂੰ ਮਿਲਿਆ ਹੈ। ਰਾਜਾ ਵੜਿੰਗ ਲੁਧਿਆਣਾ ’ਚ ਇਕ ਨਿੱਜੀ ਸਮਾਗਮ ਵਿਚ ਸ਼ਾਮਲ ਹੋਣ ਲਈ ਪਹੁੰਚੇ ਸਨ। ਇਸੇ ਦੌਰਾਨ ਜਦ ਬੱਚੇ ਅਤੇ ਨੌਜਵਾਨ ਸਟੇਜ ’ਤੇ ਭੰਗੜਾ ਪਾ ਰਹੇ ਸਨ ਤਾਂ ਮੰਤਰੀ ਰਾਜਾ ਵੜਿੰਗ ਕੋਲੋਂ ਰਿਹਾ ਨਾ ਗਿਆ ਅਤੇ ਉਹ ਸਟੇਜ ’ਤੇ ਪਹੁੰਚੇ ਤੇ ਭੰਗੜਾ ਪਾਉਣ ਲੱਗ ਪਏ। ਇਸੇ ਦੌਰਾਨ ਰਾਜਾ ਵੜਿੰਗ ਨੇ ਬੱਚਿਆਂ ਨਾਲ ਗੱਲਾਂ ਵੀ ਕੀਤੀਆਂ। ਧਿਆਨ ਰਹੇ ਕਿ ਲੰਘੇ ਕੱਲ੍ਹ ਐਤਵਾਰ ਨੂੰ ਪੰਜਾਬ ਸਰਕਾਰ ਵਲੋਂ ਨੋ ਚਲਾਨ ਡੇਅ ਰੱਖਿਆ ਗਿਆ ਸੀ ਅਤੇ ਲੋਕਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਰਾਜਾ ਵੜਿੰਗ ਨੇ ਕਿਹਾ ਕਿ ਪੂਰਾ ਦਿਨ ਰੁੱਝੇ ਰਹਿਣ ਅਤੇ ਕੰਮ ਕਰਨ ਤੋਂ ਬਾਅਦ ਉਹ ਜਦ ਸਟੇਜ ’ਤੇ ਬੱਚਿਆਂ ਨੂੰ ਭੰਗੜਾ ਪਾਉਂਦੇ ਦੇਖ ਰਹੇ ਸਨ ਤਾਂ ਉਨ੍ਹਾਂ ਕੋਲੋਂ ਵੀ ਰਿਹਾ ਨਾ ਗਿਆ। ਵੜਿੰਗ ਨੇ ਕਿਹਾ ਕਿ ਨੌਜਵਾਨ ਅਤੇ ਬੱਚਿਆਂ ਵਿਚ ਆ ਕੇ ਉਨ੍ਹਾਂ ਦੀ ਪੂਰੇ ਦਿਨ ਦਾ ਥਕਾਵਟ ਵੀ ਦੂਰ ਹੋ ਗਈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਵੀ ਪੀਟੀਯੂ ਕਪੂਰਥਲਾ ’ਚ ਇਕ ਸਮਾਗਮ ਦੌਰਾਨ ਵਿਦਿਆਰਥੀਆਂ ਨਾਲ ਸਟੇਜ ’ਤੇ ਭੰਗੜਾ ਪਾਇਆ ਸੀ।

 

Check Also

ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਦਾ ਕੀਤਾ ਐਲਾਨ

11231 ਲਾਭਪਾਤਰੀ ਬਣਨਗੇ ਜ਼ਮੀਨਾਂ ਦੇ ਮਾਲਕ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ …