19.4 C
Toronto
Friday, May 29, 2026
spot_img
Homeਪੰਜਾਬਪਟਿਆਲਾ ’ਚ ਹੜਤਾਲੀ ਮੁਲਾਜ਼ਮਾਂ ਨੂੰ ਮਿਲੇ ਨਵਜੋਤ ਸਿੱਧੂ

ਪਟਿਆਲਾ ’ਚ ਹੜਤਾਲੀ ਮੁਲਾਜ਼ਮਾਂ ਨੂੰ ਮਿਲੇ ਨਵਜੋਤ ਸਿੱਧੂ

ਜੂਸ ਪਿਲਾ ਕੇ ਖੁਲ੍ਹਵਾਇਆ ਮਰਨ ਵਰਤ, ਮੰਗਾਂ ਮੰਨਣ ਦਾ ਦਿੱਤਾ ਭਰੋਸਾ
ਪਟਿਆਲਾ/ਬਿਊਰੋ ਨਿਊੁਜ਼
ਨੌਕਰੀ ਦੀ ਮੰਗ ਨੂੰ ਲੈ ਕੇ ਪਿਛਲੇ ਦੋ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਪਾਵਰਕਾਮ ਦੇ ਮਿ੍ਰਤਕ ਮੁਲਾਜ਼ਮਾਂ ਦੇ ਵਾਰਸ ਪਿਛਲੇ 5 ਦਿਨਾਂ ਤੋਂ ਮਰਨ ਵਰਤ ’ਤੇ ਬੈਠ ਹਨ। ਜਿਨ੍ਹਾਂ ਨੂੰ ਮਿਲਣ ਲਈ ਅੱਜ ਤੜਕਸਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਮਿ੍ਰਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਤੋਂ ਜਲਦੀ ਹੀ ਲਾਗੂ ਕਰਵਾਉਣਗੇ। ਸਿੱਧੂ ਦੇ ਭਰੋਸੇ ਮਗਰੋਂ ਮੁਜ਼ਾਹਰਾ ਕਰਨ ਵਾਲਿਆਂ ਨੂੰ ਜੂਸ ਪਿਲਾ ਕੇ ਉਨ੍ਹਾਂ ਦਾ ਮਰਨ ਵਰਤ ਵੀ ਖੁਲ੍ਹਵਾਇਆ ਗਿਆ। ਇਸ ਮਗਰੋਂ ਮਿ੍ਰਤਕ ਮੁਲਾਜ਼ਮਾਂ ਦੇ ਵਾਰਸਾਂ ਨੇ ਕਿਹਾ ਕਿ ਭਾਵੇਂ ਉਨ੍ਹਾਂ ਵੱਲੋਂ ਮਰਨ ਵਰਤ ਖਤਮ ਕਰ ਦਿੱਤਾ ਗਿਆ ਹੈ ਪ੍ਰੰਤੂ ਜਦੋਂ ਤੱਕ ਉਨ੍ਹਾਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਨਹੀਂ ਮਿਲ ਜਾਂਦੇ ਉਹ ਪਾਵਰਕਾਮ ਦੇ ਦਫ਼ਤਰ ਅੱਗੇ ਲਗਾਏ ਧਰਨੇ ਨੂੰ ਖਤਮ ਕਰਨ ਨਹੀਂ ਕਰਨਗੇ। ਇਸ ਮੌਕੇ ਮਿ੍ਰਤਕ ਮੁਲਾਜ਼ਮਾਂ ਦੇ ਵਾਰਸਾਂ ਨੇ ਕਿਹਾ ਕਿ ਪਾਵਰਕਾਮ ਵੱਲੋਂ 2004 ਤੋਂ ਬਾਅਦ ਮਿ੍ਰਤਕਾਂ ਦੇ ਵਾਰਸਾਂ ਨੂੰ ਨੌਕਰੀ ਦੇਣ ਦੀ ਪਾਲਿਸੀ ਨੂੰ ਰੱਦ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਕਿਸੇ ਵੀ ਵਾਰਸ ਨੂੰ ਨੌਕਰੀ ਨਹੀਂ ਦਿੱਤੀ ਗਈ ਜਦਕਿ ਵੱਡੀ ਗਿਣਤੀ ’ਚ ਪਾਵਰਕਾਮ ਮੁਲਾਜ਼ਮਾਂ ਦੀ ਕੰਮ ਕਰਦੇ ਹੋਏ ਮੌਤ ਹੋ ਚੁੱਕੀ ਹੈ।

 

RELATED ARTICLES
POPULAR POSTS