ਮਮਤਾ ਬੈਨਰਜੀ ਨੇ ਕੇਂਦਰ ਸਰਕਾਰ ਦੇ ਇਕ ਹੋਰ ਫੈਸਲੇ ਦਾ ਕੀਤਾ ਵਿਰੋਧ
ਨਵੀਂ ਦਿੱਲੀ/ਬਿਊਰੋ ਨਿਊਜ਼
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਂਦਰ ਦੀ ਮੋਦੀ ਸਰਕਾਰ ਦੇ ਇਕ ਹੋਰ ਫੈਸਲੇ ਦਾ ਵਿਰੋਧ ਕੀਤਾ ਹੈ। ਪੱਛਮੀ ਬੰਗਾਲ ਵਿਧਾਨ ਸਭਾ ਨੇ ਬੀਐੱਸਐੱਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਖਿਲਾਫ ਮਤਾ ਪਾਸ ਕਰ ਦਿੱਤਾ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਨੇ ਵੀ ਅਜਿਹਾ ਮਤਾ ਪਾਸ ਕੀਤਾ ਸੀ। ਦੱਸਿਆ ਗਿਆ ਕਿ ਪੱਛਮੀ ਬੰਗਾਲ ਵਿਧਾਨ ਸਭਾ ’ਚ ਜਦੋਂ ਬੀਐਸਐਫ ਦੇ ਮੁੱਦੇ ਨੂੰ ਲੈ ਕੇ ਚਰਚਾ ਲਈ ਮਤਾ ਪੇਸ਼ ਕੀਤਾ ਗਿਆ ਤਾਂ ਵਿਰੋਧੀਆਂ ਨੇ ਹੰਗਾਮਾ ਵੀ ਕੀਤਾ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਸਰਹੱਦੀ ਸੂਬਿਆਂ ਵਿਚ ਬੀਐਸਐਫ ਦਾ ਦਾਇਰਾ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਤੱਕ ਕਰ ਦਿੱਤਾ ਹੈ। ਜਿਸ ਦਾ ਭਾਜਪਾ ਨੂੰ ਛੱਡ ਕੇ ਹੋਰ ਸਾਰੀਆਂ ਸਿਆਸੀ ਪਾਰਟੀਆਂ ਵਿਰੋਧ ਕਰ ਰਹੀਆਂ ਹਨ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …