10.3 C
Toronto
Tuesday, October 28, 2025
spot_img
Homeਪੰਜਾਬਪੰਜਾਬ ਸਰਕਾਰ ’ਤੇ ਲੌਲੀਪੌਪ ਵੰਡੇ ਜਾਣ ਦੇ ਆਰੋਪ

ਪੰਜਾਬ ਸਰਕਾਰ ’ਤੇ ਲੌਲੀਪੌਪ ਵੰਡੇ ਜਾਣ ਦੇ ਆਰੋਪ

ਅਮਨ ਅਰੋੜਾ ਨੇ ਕਿਹਾ, ਚੰਨੀ ਸਰਕਾਰ ਸੂਬਾ ਵਾਸੀਆਂ ਨੂੰ ਕਰ ਰਹੀ ਹੈ ਗੰੁਮਰਾਹ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਵਲੋਂ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਗਈ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸੀਨੀਅਰ ਆਗੂ ਅਮਨ ਅਰੋੜਾ ਨੇ ਕਿਹਾ ਕਿ ਜਦੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਕੁਝ ਸਮਾਂ ਹੀ ਬਚਿਆ ਹੈ ਤਾਂ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਲੋਕਾਂ ਨੂੰ ਲੌਲੀਪੌਪ ਵੰਡੇ ਜਾ ਰਹੇ ਹਨ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਚੰਨੀ ਸਰਕਾਰ ਵਲੋਂ ਬਿਜਲੀ ਸਮਝੌਤਿਆਂ ’ਤੇ ਜਾਰੀ ਕੀਤਾ ਗਿਆ ਵਾਈਟ ਪੇਪਰ ਸਿਰਫ ਝੂਠ ਦਾ ਪੁਲੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਚੰਨੀ ਸਰਕਾਰ ਨੇ ਲੋਕਾਂ ਨੂੰ ਜਿਹੜੀ ਸਸਤੀ ਬਿਜਲੀ ਮੁਹੱਈਆ ਕਰਵਾਈ ਹੈ, ਉਹ ਲੋਕਾਂ ਦੇ ਸਿਰ ਹੀ ਪੈ ਜਾਣੀ ਹੈ ਕਿਉਂਕਿ ਪਾਵਰਕੌਮ ਸਿਰ ਪਹਿਲਾਂ ਹੀ ਬਹੁਤ ਕਰਜ਼ਾ ਚੜ੍ਹਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਸੂਬੇ ਨੂੰ ਦੀਵਾਲੀਆ ਕਰਨ ’ਤੇ ਲੱਗੀ ਹੋਈ ਹੈ ਅਤੇ ਸਿਰਫ ਸ਼ਗੂਫੇਬਾਜ਼ੀਆਂ ਹੀ ਚੱਲ ਰਹੀਆਂ ਹਨ। ਅਮਨ ਅਰੋੜਾ ਨੇ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਾਮ ’ਤੇ ਚੰਨੀ ਸਰਕਾਰ ਸੂਬਾ ਵਾਸੀਆਂ ਨੂੰ ਗੁੰਮਰਾਹ ਕਰ ਰਹੀ ਹੈ।

RELATED ARTICLES
POPULAR POSTS