3.2 C
Toronto
Wednesday, December 24, 2025
spot_img
Homeਪੰਜਾਬਮੁਹੰਮਦ ਮੁਸਤਫਾ ਤੇ ਚਟੋਪਾਧਿਆਏ ਨੂੰ ਸੁਪਰੀਮ ਕੋਰਟ ਦਾ ਝਟਕਾ

ਮੁਹੰਮਦ ਮੁਸਤਫਾ ਤੇ ਚਟੋਪਾਧਿਆਏ ਨੂੰ ਸੁਪਰੀਮ ਕੋਰਟ ਦਾ ਝਟਕਾ

ਡੀਜੀਪੀ ਦਿਨਕਰ ਗੁਪਤਾ ਖਿਲਾਫ ਪਟੀਸ਼ਨ ਕੀਤੀ ਖਾਰਜ
ਚੰਡੀਗੜ੍ਹ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਅੱਜ ਮੁਹੰਮਦ ਮੁਸਤਫ਼ਾ ਤੇ ਸਿਧਾਰਥ ਚਟੋਪਾਧਿਆਏ ਵੱਲੋਂ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਖਿਲਾਫ਼ ਪਾਈ ਗਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਜਸਟਿਸ ਐੱਲ. ਨਾਗੇਸ਼ਵਰ ਰਾਓ, ਬੀਆਰ ਗਵਈ ਅਤੇ ਬੀਵੀ ਨਾਗਰਤਨ ਦੇ ਬੈਂਚ ਨੇ ਆਈਪੀਐੱਸ ਅਧਿਕਾਰੀਆਂ ਸਿਧਾਰਥ ਚਟੋਪਾਧਿਆਏ ਅਤੇ ਮੁਹੰਮਦ ਮੁਸਤਫਾ ਦੀਆਂ ਅਪੀਲਾਂ ਨੂੰ ਖਾਰਜ ਕਰ ਦਿੱਤਾ। ਇਨ੍ਹਾਂ ਅਪੀਲਾਂ ਵਿੱਚ ਦਿਨਕਰ ਗੁਪਤਾ ਨੂੰ ਪੰਜਾਬ ਦਾ ਡੀਜੀਪੀ ਨਿਯੁਕਤ ਕਰਨ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਸੀ। ਸੁਪਰੀਮ ਕੋਰਟ ਨੇ ਇਸ ਮਾਮਲੇ ’ਚ 15 ਸਤੰਬਰ ਨੂੰ ਸਾਰੀਆਂ ਧਿਰਾਂ ਨੂੰ ਸੁਣਿਆ ਸੀ ਅਤੇ ਕਿਹਾ ਸੀ ਕਿ ਇਨ੍ਹਾਂ ’ਤੇ ਫੈਸਲਾ ਬਾਅਦ ’ਚ ਸੁਣਾਇਆ ਜਾਵੇਗਾ। ਧਿਆਨ ਰਹੇ ਕਿ ਦਿਨਕਰ ਗੁਪਤਾ ਦੇ ਛੁੱਟੀ ’ਤੇ ਜਾਣ ਤੋਂ ਬਾਅਦ ਸੀਨੀਅਰ ਆਈਪੀਐੱਸ ਅਧਿਕਾਰੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਪੰਜਾਬ ਦੇ ਡੀਜੀਪੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਦਿਨਕਰ ਗੁਪਤਾ ਨੂੰ 2019 ਵਿੱਚ ਡੀਜੀਪੀ ਨਿਯੁਕਤ ਕੀਤਾ ਗਿਆ ਸੀ ਅਤੇ ਉਨ੍ਹਾਂ ਦੀ ਨਿਯੁਕਤੀ ਨੂੰ ਅਦਾਲਤ ਵਿਚ ਚੁਣੌਤੀ ਦੇ ਦਿੱਤੀ ਗਈ ਸੀ।

 

 

RELATED ARTICLES
POPULAR POSTS