ਅਸਤੀਫ਼ਾ ਵਾਪਸ ਲੈਣ ਮਗਰੋ ਸੰਭਾਲਿਆ ਦਫ਼ਤਰ ਦਾ ਚਾਰਜ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਦਿੱਤਾ ਗਿਆ ਅਸਤੀਫ਼ਾ ਵਾਪਸ ਲੈਣ ਮਗਰੋਂ ਅੱਜ ਉਹ ਲਗਭਗ ਡੇਢ ਮਹੀਨੇ ਮਗਰੋਂ ਕਾਂਗਰਸ ਭਵਨ ਵਿਖੇ ਪਹੁੰਚੇ ਅਤੇ ਉਨ੍ਹਾਂ ਆਪਣੇ ਦਫ਼ਤਰ ਦਾ ਚਾਰਜ ਸੰਭਾਲ ਲਿਆ। ਸਿੱਧੂ ਵੱਲੋਂ ਮੁੜ ਅਹੁਦਾ ਸੰਭਾਲੇ ਜਾਣ ਮੌਕੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਸਾਬਕਾ ਕੇਂਦਰੀ ਮੰਤਰੀ ਅਸ਼ਵਨੀ ਕੁਮਾਰ ਵੀ ਮੌਜੂਦ ਸਨ। ਤੁਹਾਨੂੰ ਦੱਸ ਦੇਈਏ ਕਿ ਲੰਘੀ 28 ਸਤੰਬਰ ਨੂੰ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਹ ਪੰਜਾਬ ’ਚ ਨਵੇਂ ਐਡਵੋਕੇਟ ਜਨਰਲ ਏਪੀਐਸ ਦਿਓਲ ਅਤੇ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਦੀ ਨਿਯੁਕਤ ਤੋਂ ਨਾਰਾਜ਼ ਸਨ, ਹਾਲਾਂਕਿ ਲੰਘੀ 5 ਨਵੰਬਰ ਨੂੰ ਉਨ੍ਹਾਂ ਨੇ ਆਪਣਾ ਅਸਤੀਫ਼ਾ ਵਾਪਸ ਲੈੈ ਲਿਆ ਸੀ। ਸਿੱਧੂ ਐਡਵੋਕੇਟ ਜਨਰਲ ਨੂੰ ਅਹੁਦੇ ਤੋਂ ਹਟਾਉਣ ਲਈ ਅੜ ਗਏ ਸਨ, ਜਿਸ ਦੇ ਚਲਦਿਆਂ ਪੰਜਾਬ ਸਰਕਾਰ ਨੂੰ ਉਨ੍ਹਾਂ ਦੀ ਮੰਨਣੀ ਪਈ ਅਤੇ ਐਡਵੋਕੇਟ ਜਨਰਲ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਨਵੇਂ ਡੀਜੀਪੀ ਦੀ ਨਿਯੁਕਤੀ ਲਈ ਵੀ ਸਰਕਾਰ ਨੇ ਯੂਪੀਐਸਸੀ ਨੂੰ ਅਫ਼ਸਰਾਂ ਦੇ ਨਾਂ ਭੇਜ ਦਿੱਤੇ ਹਨ ਅਤੇ ਉਥੋਂ ਪੈਨਲ ਆਉਣ ਤੋਂ ਬਾਅਦ ਸਹੋਤਾ ਨੂੰ ਵੀ ਅਹੁਦੇ ਤੋਂ ਹਟਾ ਦਿੱਤਾ ਜਾਵੇਗਾ।
Check Also
ਪੰਜਾਬ ’ਚ 1 ਜਨਵਰੀ ਤੋਂ ਆਫਲਾਈਨ ਵੈਰੀਫਿਕੇਸ਼ਨ ਹੋਵੇਗੀ ਬੰਦ
ਵੈਰੀਫਿਕੇਸ਼ਨ ਨਾਲ ਸੰਬੰਧਿਤ ਸਾਰੀਆਂ ਸੇਵਾਵਾਂ ਆਨਲਾਈਨ ਹੋਣਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 1 ਜਨਵਰੀ ਤੋਂ ਵੈਰੀਫਿਕੇਸ਼ਨ …