ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹੇ ਜਾਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਗੁਰਦਾਸਪੁਰ ਪਹੁੰਚੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਮੁਬਾਰਕ ਮੌਕਾ ਅਤੇ ਸਿੱਖ ਕੌਮ ਦੀ ਅਰਦਾਸ ਦਾ ਫਲ ਹੈ। ਉਨ੍ਹਾਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਲਾਂਘੇ ਨੂੰ ਮੁੜ ਖੋਲ੍ਹੇ ਜਾਣ ਦੀ ਮੰਗ ਕੀਤੀ ਸੀ, ਜਿਸ ਨੂੰ ਪ੍ਰਵਾਨ ਕਰ ਲਿਆ ਗਿਆ ਹੈ, ਜਿਸ ਲਈ ਮੈਂ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦਾ ਧੰਨਵਾਦ ਕਰਦਾ ਹਾਂ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਜਥੇ ਨਾਲ ਉਹ ਖੁਦ ਅਤੇ ਪੰਜਾਬ ਦੀ ਪੂਰੀ ਕੈਬਨਿਟ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਵੇਗੀ। ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਲਾਂਘੇ ਨੂੰ ਮੁੜ ਖੋਲ੍ਹਣ ਦੇ ਫੈਸਲੇ ਦਾ ਸਵਾਗਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਿੰਨੋਂ ਕਾਲੇ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਵੀ ਕੀਤੀ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …